Congress Protest: ਰਾਹੁਲ ‘ਤੇ ਦਿੱਤੇ ਬਿਆਨ ਤੋਂ ਨਾਰਾਜ਼ ਕਾਂਗਰਸ ਨੇ ਕੇਂਦਰੀ ਮੰਤਰੀ ਬਿੱਟੂ ਦੇ ਫੂਕੇ ਪੁਤਲੇ
ਰਾਹੁਲ ਗਾਂਧੀ ਕੁਝ ਦਿਨ ਪਹਿਲਾਂ ਵਿਦੇਸ਼ ਦੌਰੇ ਤੇ ਗਏ ਸਨ। ਇਸ ਦੌਰਾਨ ਉਨ੍ਹਾਂ ਉੱਥੇ ਇੱਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ। ਇੱਕ ਸਿੱਖ ਮੈਂਬਰ ਤੋਂ ਉਸ ਦਾ ਨਾਮ ਪੁੱਛਣ ਤੇ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਭਾਰਤ ਵਿੱਚ ਲੜਾਈ ਇਸ ਗੱਲ ਨੂੰ ਲੈ ਕੇ ਹੈ ਕਿ ਕੀ ਇੱਕ ਸਿੱਖ ਹੋਣ ਦੇ ਨਾਤੇ ਉਸ ਨੂੰ ਪੱਗ ਬੰਨ੍ਹਣ ਦੀ ਇਜਾਜ਼ਤ ਦਿੱਤੀ ਜਾਵੇਗੀ ਜਾਂ ਨਹੀਂ। ਭਾਰਤ ਵਿੱਚ ਕੜਾ ਪਹਿਨਣ ਦੀ ਇਜਾਜ਼ਤ ਹੈ ਜਾਂ ਨਹੀਂ, ਸਿੱਖ ਹੋਣ ਦੇ ਨਾਤੇ ਗੁਰਦੁਆਰੇ ਜਾਣ ਦੀ ਇਜਾਜ਼ਤ ਹੈ ਜਾਂ ਨਹੀਂ। ਇਸ ਤੋਂ ਬਾਅਦ ਭਾਜਪਾ ਭੜਕ ਗਈ ਅਤੇ ਕੇਂਦਰੀ ਮੰਤਰੀ ਬਿੱਟੂ ਨੇ ਬਿਆਨ ਦਿੱਤਾ ਸੀ ਕਿ ਰਾਹੁਲ ਗਾਂਧੀ ਭਾਰਤੀ ਨਹੀਂ ਹਨ।
ਅਮਰੀਕਾ ਦੌਰੇ ਦੌਰਾਨ ਰਾਹੁਲ ਗਾਂਧੀ ਦੇ ਸਿੱਖਾਂ ਨੂੰ ਲੈ ਕੇ ਦਿੱਤੇ ਗਏ ਬਿਆਨ ਤੋਂ ਬਾਅਦ ਭਾਜਪਾ ਉਨ੍ਹਾਂ ਦੇ ਖਿਲਾਫ ਨਾਰਾਜ਼ ਨਜ਼ਰ ਆ ਰਹੀ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਮਹਾਰਾਸ਼ਟਰ ਸ਼ਿਵ ਸੈਨਾ ਦੇ ਵਿਧਾਇਕ ਸੰਜੇ ਗਾਇਕਵਾੜ ਨੇ ਰਾਹੁਲ ਗਾਂਧੀ ਨੂੰ ਦੇਸ਼ ਦਾ ਨੰਬਰ ਇਕ ਅੱਤਵਾਦੀ ਕਿਹਾ। ਜਿਸਤੋਂ ਬਾਅਦ ਕਾਂਗਰਸ ਨੇ ਪੂਰੇ ਦੇਸ਼ ਵਿੱਚ ਬੁੱਧਵਾਰ ਨੂੰ ਦੋਵਾਂ ਭਾਜਪਾ ਆਗੂਆਂ ਦੇ ਪੁਤਲੇ ਫੂਕੇ। ਕਾਂਗਰਸੀ ਵਰਕਰਾਂ ਨੇ ਪੁਤਲਿਆਂ ਤੇ ਅਸੀਂ ਪਾਗਲ ਹੋ ਗਏ ਹਾਂ, ਸਾਨੂੰ ਪਾਗਲਖਾਨੇ ਵਿੱਚ ਦਾਖਲ ਕਰਵਾਇਆ ਜਾਵੇ’ ਲਿਖ ਕੇ ਭਾਜਪਾ ਆਗੂਆਂ ਦੀ ਬਿਆਨਬਾਜ਼ੀ ਦਾ ਮਜ਼ਾਕ ਉਡਾਇਆ। ਕਾਂਗਰਸੀ ਆਗੂਆਂ ਨੇ ਕਿਹਾ ਕਿ ਅਜਿਹੇ ਬਿਆਨ ਦੇ ਕੇ ਭਾਜਪਾ ਆਪਣੇ ਮਾਨਸਿਕ ਦਿਵਾਲੀਏਪਨ ਦਾ ਸਬੂਤ ਦੇ ਰਹੀ ਹੈ। ਦੇਖੋ ਵੀਡੀਓ
Published on: Sep 18, 2024 05:41 PM
Latest Videos