ਕਾਂਗਰਸ ਤੋਂ ਅਸਤੀਫਾ, ਛੱਡੀ ਵਿਧਾਨ ਸਭਾ ਦੀ ਮੈਂਬਰਸ਼ਿਪਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਕਾਂਗਰਸੀ ਵਿਧਾਇਕ ਰਾਜ ਕੁਮਾਰ ਚੱਬੇਵਾਲ
ਬੇਸ਼ੱਕ ਕਾਂਗਰਸ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਅਜੇ ਕਈ ਸੂਚੀ ਜਾਰੀ ਨਹੀਂ ਕੀਤੀ ਹੈ ਪਰ ਉਸ ਤੋਂ ਪਹਿਲਾਂ ਹੀ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਿੱਚ ਕਾਂਗਰਸੀ ਵਿਧਾਇਕ ਰਾਜਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਚੱਬੇਵਾਲ ਨੇ ਕਿਹਾ ਕਿ ਉਹ ਮੁੱਖ ਮੰਤਰੀ ਦੀ ਕਾਰਜਸ਼ੈਲੀ ਤੋਂ ਕਾਫ਼ੀ ਪ੍ਰਭਾਵਿਤ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਕਈ ਲੋਕਾਂ ਦੇ ਮਕਾਨ ਕੱਚੇ ਹਨ ਸਰਕਾਰ ਨੂੰ ਉਹਨਾਂ ਨੂੰ ਜਲਦ ਪੱਕਾ ਕਰਵਾਏ। ਅਸੀਂ ਨੇ ਵਿਰੋਧੀਧਿਰਾਂ ਵਿੱਚ ਰਹਿੰਦਿਆਂ ਜੋ ਮਸਲੇ ਚੁੱਕੇ ਸਨ ਸਰਕਾਰ ਉਹਨਾਂ ਤੇ ਕੰਮ ਕਰ ਰਹੀ ਹੈ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਸਿਆਸੀ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ। ਥੋੜ੍ਹੀ ਦੇਰ ਬਾਅਦ ਹੁਸ਼ਿਆਰਪੁਰ ਦੇ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋਣਗੇ। ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਵਿੱਚ ਸ਼ਾਮਿਲ ਕਰਵਾਉਣਗੇ। ਉਹ ਇੱਕ ਦਲਿਤ ਚਿਹਰਾ ਹਨ ਅਤੇ ਅਨੁਸੂਚਿਤ ਜਾਤੀ ਦੀ ਸੀਟ ਤੋਂ ਚੋਣ ਜਿੱਤਕੇ ਵਿਧਾਨ ਸਭਾ ਪਹੁੰਚੇ ਹਨ। ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਪਾਰਟੀ ਜੋ ਸਿੱਖਿਆ ਦੇ ਰਹੀ ਹੈ, ਜੋ ਸਿਹਤ ਕ੍ਰਾਂਤੀ ਲਿਆਈ ਹੈ, ਅਜਿਹਾ ਕੰਮ ਅੱਜ ਤੱਕ ਕਿਸੇ ਪਾਰਟੀ ਨੇ ਨਹੀਂ ਕੀਤਾ। ਉਹਨਾਂ ਭਗਵੰਤ ਮਾਨ ਸਰਕਾਰ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸਰਕਾਰ ਨੇ ਆਪਣਾ ਸਭ ਤੋਂ ਵੱਡਾ ਮੁੱਦਾ ਬਿਜਲੀ ਦੇ 600 ਯੂਨਿਟ ਮੁਆਫ ਕਰਕੇ ਨਿਭਾਇਆ ਹੈ। ਉਹਨਾਂ ਨੇ ਕਿਹਾ ਕਿ ਪੁਰਾਣੀਆਂ ਸਰਕਾਰਾਂ ਸਿਰਫ਼ 200 ਯੂਨਿਟ ਬਿਜਲੀ ਦਿੰਦੀਆਂ ਸਨ।
Latest Videos