ਕਾਂਗਰਸੀ ਵਿਧਾਇਕ ਰਾਜਕੁਮਾਰ ਚੱਬੇਵਾਲ ‘ਆਪ’ ‘ਚ ਸ਼ਾਮਲ, ਕਾਰਨ ਸੁਣ ਕੇ ਹੋ ਜਾਵੋਗੇ ਹੈਰਾਨ!

| Edited By: Ramandeep Singh

Mar 15, 2024 | 11:13 PM

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਸਿਆਸੀ ਝਟਕਾ ਲੱਗਦਾ ਨਜ਼ਰ ਆ ਰਿਹਾ ਹੈ। ਥੋੜ੍ਹੀ ਦੇਰ ਬਾਅਦ ਹੁਸ਼ਿਆਰਪੁਰ ਦੇ ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿੱਚ ਸਾਮਿਲ ਹੋਣਗੇ। ਉਹਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਪਾਰਟੀ ਵਿੱਚ ਸ਼ਾਮਿਲ ਕਰਵਾਉਣਗੇ। ਉਹ ਇੱਕ ਦਲਿਤ ਚਿਹਰਾ ਹਨ ਅਤੇ ਅਨੁਸੂਚਿਤ ਜਾਤੀ ਦੀ ਸੀਟ ਤੋਂ ਚੋਣ ਜਿੱਤਕੇ ਵਿਧਾਨ ਸਭਾ ਪਹੁੰਚੇ ਹਨ।

ਬੇਸ਼ੱਕ ਕਾਂਗਰਸ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਅਜੇ ਕਈ ਸੂਚੀ ਜਾਰੀ ਨਹੀਂ ਕੀਤੀ ਹੈ ਪਰ ਉਸ ਤੋਂ ਪਹਿਲਾਂ ਹੀ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਿੱਚ ਕਾਂਗਰਸੀ ਵਿਧਾਇਕ ਰਾਜਕੁਮਾਰ ਚੱਬੇਵਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।