ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ ‘ਤੇ ਲੋਕ ਸਭਾ ‘ਚ ਹੰਗਾਮਾ, ਵੀਡੀਓ
ਕਾਂਗਰਸੀ ਸੰਸਦ ਮੈਂਬਰ ਦੇ ਬਿਆਨ 'ਤੇ ਲੋਕ ਸਭਾ 'ਚ ਭਾਰੀ ਹੰਗਾਮਾ ਹੋਇਆ। ਭਾਜਪਾ ਸੰਸਦ ਮੈਂਬਰ ਨੇ ਕਿਹਾ ਕਿ ਅਜਿਹਾ ਬਿਆਨ ਦੇਣਾ ਦੇਸ਼ ਨੂੰ ਤੋੜਨ ਦੀ ਸਾਜ਼ਿਸ਼ ਹੈ। ਕਿਸਾਨਾਂ 'ਤੇ NSA ਨਹੀਂ ਲਗਾਇਆ ਗਿਆ ਹੈ। ਕਾਂਗਰਸ ਵਾਲਿਆਂ ਨੂੰ ਦੇਸ਼ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਬੰਦ ਕਰਨੀ ਚਾਹੀਦੀ ਹੈ।
ਲੋਕ ਸਭਾ ‘ਚ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਬਿਆਨ ‘ਤੇ ਇਤਰਾਜ਼ ਜ਼ਾਹਰ ਕਰਦਿਆਂ ਭਾਜਪਾ ਸੰਸਦ ਮੈਂਬਰ ਨੇ ਕਿਹਾ ਕਿ ਅਜਿਹਾ ਬਿਆਨ ਕਿਸਾਨਾਂ ਨੂੰ ਭੜਕਾ ਰਿਹਾ ਹੈ। ਭਾਜਪਾ ਦੇ ਸੰਸਦ ਮੈਂਬਰ ਰਵਨੀਤ ਸਿੰਘ ਨੇ ਕਿਹਾ ਕਿ ਲੋਕ ਸਭਾ ਵਿੱਚ ਅਜਿਹਾ ਬਿਆਨ ਦੇਣਾ ਠੀਕ ਨਹੀਂ ਹੈ। NSA ਕਿਸਾਨਾਂ ਦੇ ਖਿਲਾਫ ਨਹੀਂ ਹੈ, ਉਹ ਦੇਸ਼ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਦੋਂ ਕਾਂਗਰਸ ਦੇ ਸੰਸਦ ਮੈਂਬਰ ਸਦਨ ਵਿੱਚ ਅਜਿਹੇ ਬਿਆਨ ਦਿੰਦੇ ਹਨ ਤਾਂ ਕੀ ਉਨ੍ਹਾਂ ਨੂੰ ਨਹੀਂ ਪਤਾ ਕਿ ਐਨਐਸਏ ਕਿਸ ‘ਤੇ ਲਗਾਇਆ ਗਿਆ ਹੈ? ਕਿਸਾਨਾਂ ‘ਤੇ NSA ਨਹੀਂ ਲਗਾਇਆ ਗਿਆ, ਇਹ ਲੋਕ ਪੰਜਾਬ ਅਤੇ ਦੇਸ਼ ਨੂੰ ਤੋੜਨ ਦੀ ਸਾਜ਼ਿਸ਼ ਰਚ ਰਹੇ ਹਨ। ਵੀਡੀਓ ਦੇਖੋ