ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਪੰਜਾਬ ਵਿੱਚ ਕਾਂਗਰਸ ਦਾ ਪਲਾਨ ਤਿਆਰ, ਜਾਣੋ 2027 ਵਿੱਚ ਕੀ ਬਦਲਾਅ ਆਉਣਗੇ?

ਪੰਜਾਬ ਵਿੱਚ ਕਾਂਗਰਸ ਦਾ ਪਲਾਨ ਤਿਆਰ, ਜਾਣੋ 2027 ਵਿੱਚ ਕੀ ਬਦਲਾਅ ਆਉਣਗੇ?

tv9-punjabi
TV9 Punjabi | Published: 21 Feb 2025 17:48 PM

ਰਾਜਾ ਵੜਿੰਗ ਨੇ ਇਹ ਵੀ ਮੰਨਿਆ ਕਿ ਪਾਰਟੀ ਵਿੱਚ ਕਈ ਥਾਵਾਂ ਤੇ ਕਮੀਆਂ ਪਾਈਆਂ ਗਈਆਂ ਹਨ, ਜਿਨ੍ਹਾਂ ਨੂੰ ਜਲਦੀ ਹੀ ਦੂਰ ਕਰ ਦਿੱਤਾ ਜਾਵੇਗਾ। ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਪੰਜਾਬ ਮੁਖੀ ਨੇ ਕਿਹਾ ਕਿ ਆਗੂਆਂ ਨੂੰ 15 ਦਿਨਾਂ ਦਾ ਸਮਾਂ ਦਿੱਤਾ ਗਿਆ ਹੈ, ਜਿਸ ਵਿੱਚ ਆਗੂਆਂ ਨੂੰ ਇੱਕ ਕੰਮ ਸੌਂਪਿਆ ਗਿਆ ਹੈ।

ਪੰਜਾਬ ਕਾਂਗਰਸ ਨੇ 2027 ਦੀਆਂ ਚੋਣਾਂ ਲਈ ਤਿਆਰੀਆਂ ਪਹਿਲਾਂ ਹੀ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਪੰਜਾਬ ਦੇ ਮੁਖੀ ਰਾਜਾ ਵੜਿੰਗ ਅਤੇ ਰਵਿੰਦਰ ਡਾਲਵੀ ਅੱਜ ਜਲੰਧਰ ਪਹੁੰਚ ਗਏ ਹਨ। ਪੰਜਾਬ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਚ 50 ਸੀਟਾਂ ਤੇ ਨਵੇਂ ਚਿਹਰੇ ਉਤਾਰਨ ਦੀ ਤਿਆਰੀ ਕਰ ਰਹੀ ਹੈ।ਮੀਡੀਆ ਨਾਲ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਜ਼ਿਲ੍ਹਾ ਪੱਧਰ ਤੇ ਪਾਰਟੀ ਆਗੂਆਂ ਨਾਲ ਮੀਟਿੰਗਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸੰਗਠਨ ਅਤੇ ਬਲਾਕ ਵਿੱਚ ਜੋ ਵੀ ਕਮੀਆਂ ਹਨ, ਉਨ੍ਹਾਂ ਨੂੰ ਪੂਰਾ ਕਰਨ ਲਈ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾ ਨੂੰ ਪਤਾ ਲੱਗ ਗਿਆ ਹੈ ਕਿ ਕਈ ਥਾਵਾਂ ਤੇ ਬਲਾਕ ਆਗੂਆਂ ਦੀ ਘਾਟ ਹੈ। ਅਜਿਹੀ ਸਥਿਤੀ ਵਿੱਚ, ਪਾਰਟੀ ਵੱਲੋਂ ਇਨ੍ਹਾਂ ਸਾਰੀਆਂ ਕਮੀਆਂ ਨੂੰ ਹੌਲੀ-ਹੌਲੀ ਪੂਰਾ ਕੀਤਾ ਜਾ ਰਿਹਾ ਹੈ।