ਪੰਜਾਬ ਨਗਰ ਨਿਗਮ ਚੋਣਾਂ ‘ਚ ਕਾਂਗਰਸ ਨੇ ਜਿੱਤੀਆਂ ਇੰਨੀਆਂ ਸੀਟਾਂ, ਇਹ ਹੈ ‘ਆਪ’-ਭਾਜਪਾ ਦੀ ਹਾਲਤ!
ਪੰਜਾਬ ਦੀ ਸਭ ਤੋਂ ਵੱਡੀ ਨਗਰ ਨਿਗਮ ਲੁਧਿਆਣਾ ਦੇ 95 ਵਾਰਡਾਂ ਚੋਂ ਆਮ ਆਦਮੀ ਪਾਰਟੀ ਨੇ 41 ਵਾਰਡਾਂ ਤੇ ਜਿੱਤ ਹਾਸਲ ਕਰਕੇ ਲੀਡ ਹਾਸਲ ਕੀਤੀ ਹੈ। ਕਾਂਗਰਸ ਨੇ 30 ਵਾਰਡਾਂ ਤੇ ਭਾਜਪਾ ਨੇ 19 ਵਾਰਡਾਂ ਤੇ ਜਿੱਤ ਹਾਸਲ ਕੀਤੀ। ਅਕਾਲੀ ਦਲ ਨੂੰ ਸਿਰਫ਼ 2 ਸੀਟਾਂ ਮਿਲੀਆਂ, ਜਦਕਿ 3 ਆਜ਼ਾਦ ਉਮੀਦਵਾਰ ਵੀ ਜੇਤੂ ਰਹੇ। ਆਪ ਦਾ ਲੁਧਿਆਣਾ ਦਾ ਮੇਅਰ ਬਣਨਾ ਤੈਅ ਮੰਨਿਆ ਜਾ ਰਿਹਾ ਹੈ।
ਪੰਜਾਬ ਦੀਆਂ ਨਗਰ ਨਿਗਮਾਂ ਦੇ ਚੋਣ ਨਤੀਜੇ ਐਲਾਨ ਦਿੱਤੇ ਗਏ ਹਨ। ਇਨ੍ਹਾਂ ਨਤੀਜਿਆਂ ਚ ਆਮ ਆਦਮੀ ਪਾਰਟੀ ਅਤੇ ਕਾਂਗਰਸ ਵਿਚਾਲੇ ਸਿੱਧਾ ਮੁਕਾਬਲਾ ਦੇਖਣ ਨੂੰ ਮਿਲਿਆ, ਜਦਕਿ ਭਾਜਪਾ ਅਤੇ ਅਕਾਲੀ ਦਲ ਨੂੰ ਸੀਮਤ ਸਫਲਤਾ ਮਿਲੀ। ਆਜ਼ਾਦ ਉਮੀਦਵਾਰਾਂ ਦੀ ਜਿੱਤ ਨੇ ਕੁਝ ਨਗਰ ਨਿਗਮਾਂ ਵਿੱਚ ਮੇਅਰ ਦੇ ਅਹੁਦੇ ਦੀ ਦੌੜ ਨੂੰ ਦਿਲਚਸਪ ਬਣਾ ਦਿੱਤਾ ਹੈ।ਫਗਵਾੜਾ ਦੇ 50 ਵਾਰਡਾਂ ਵਿੱਚੋਂ ਕਾਂਗਰਸ ਨੇ ਸਭ ਤੋਂ ਵੱਧ 22 ਵਾਰਡਾਂ ਵਿੱਚ ਜਿੱਤ ਹਾਸਲ ਕੀਤੀ। ਆਮ ਆਦਮੀ ਪਾਰਟੀ ਨੇ 12 ਸੀਟਾਂ ਜਿੱਤੀਆਂ, ਜਦਕਿ ਭਾਜਪਾ ਨੇ 5 ਵਾਰਡ ਜਿੱਤੇ। ਅਕਾਲੀ ਦਲ ਨੇ 2, ਬਸਪਾ ਨੇ 1 ਅਤੇ 3 ਆਜ਼ਾਦ ਉਮੀਦਵਾਰ ਜਿੱਤੇ। ਭਾਵੇਂ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ ਪਰ ਮੇਅਰ ਦੇ ਅਹੁਦੇ ਲਈ ਕਾਂਗਰਸ ਨੂੰ ਆਜ਼ਾਦ ਅਤੇ ਛੋਟੀਆਂ ਪਾਰਟੀਆਂ ਦਾ ਸਮਰਥਨ ਹਾਸਲ ਕਰਨਾ ਜ਼ਰੂਰੀ ਹੋਵੇਗਾ।
Published on: Dec 22, 2024 05:26 PM
Latest Videos