ਪੰਜਾਬ ਅਤੇ ਹਰਿਆਣਾ ‘ਚ ਮੁੜ ਵਧੇ ਕੋਰੋਨਾ ਵਾਇਰਸ ਦੇ Cases, ਸਿਹਤ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ!
ਇਸ ਦੌਰਾਨ, ਮਹਾਂਮਾਰੀ ਮਾਹਿਰਾਂ ਨੇ ਇਸ ਵਧਦੇ ਇਨਫੈਕਸ਼ਨ ਸੰਬੰਧੀ ਕੁਝ ਮਹੱਤਵਪੂਰਨ ਸਲਾਹ ਦਿੱਤੀ ਹੈ, ਜਿਸ ਕਾਰਨ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।
ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਭਾਰਤ ਵਿੱਚ ਸਰਗਰਮ ਕੋਵਿਡ-19 ਮਾਮਲਿਆਂ ਦੀ ਗਿਣਤੀ 4,026 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਪੰਜ ਮਰੀਜ਼ਾਂ ਦੀ ਵੀ ਮੌਤ ਹੋ ਗਈ। ਮਰਨ ਵਾਲੇ ਮਰੀਜ਼ ਕੇਰਲ, ਮਹਾਰਾਸ਼ਟਰ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਦੇ ਹਨ। ਕੋਰੋਨਾ ਦੇ ਮਾਮਲੇ ਹਰ ਰੋਜ਼ ਲਗਾਤਾਰ ਵੱਧ ਰਹੇ ਹਨ। ਹਸਪਤਾਲਾਂ ਵਿੱਚ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ ਅਤੇ ਲੋਕ ਫਿਰ ਤੋਂ ਖੰਘ, ਬੁਖਾਰ ਅਤੇ ਸਾਹ ਲੈਣ ਵਿੱਚ ਤਕਲੀਫ਼ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ।
Published on: Jun 10, 2025 03:22 PM