Delhi Sikh riot case : ਦਿੱਲੀ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ
ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਸੱਜਣ ਕੁਮਾਰ ਦੁਆਰਾ ਭੜਕਾਈ ਗਈ ਭੀੜ ਦੇ ਹਮਲੇ ਵਿੱਚ ਆਪਣੇ ਪਤੀ ਅਤੇ ਪੁੱਤਰ ਨੂੰ ਗੁਆ ਦਿੱਤਾ ਸੀ। ਸ਼ਿਕਾਇਤਕਰਤਾ ਨੇ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ।
ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਦੋਸ਼ੀ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।ਅਦਾਲਤ ਨੇ 21 ਫਰਵਰੀ ਨੂੰ ਸਜ਼ਾ ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪੀੜਤ ਧਿਰ ਨੇ ਸੱਜਣ ਕੁਮਾਰ ਲਈ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਸੱਜਣ ਨੂੰ 12 ਫਰਵਰੀ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਸੱਜਣ ਨੂੰ 12 ਫਰਵਰੀ ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ ਤਿਹਾੜ ਕੇਂਦਰੀ ਜੇਲ੍ਹ ਦੇ ਅਧਿਕਾਰੀਆਂ ਕੋਲੋਂ ਉਨ੍ਹਾਂ ਦੇ ਮਾਨਸਿਕ ਅਤੇ ਮਨੋਵਿਗਿਆਨਕ ਮੁਲਾਂਕਣ ਤੇ ਰਿਪੋਰਟ ਮੰਗੀ ਹੈ। ਕਿਉਂਕਿ ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਵਾਲੇ ਮਾਮਲਿਆਂ ਵਿੱਚ ਅਜਿਹੀ ਰਿਪੋਰਟ ਮੰਗੀ ਸੀ। ਕਤਲ ਲਈ ਘੱਟੋ-ਘੱਟ ਸਜ਼ਾ ਉਮਰ ਕੈਦ ਹੈ, ਜਦੋਂ ਕਿ ਵੱਧ ਤੋਂ ਵੱਧ ਮੌਤ ਦੀ ਸਜ਼ਾ ਹੈ।
