ਪੰਜਾਬਬਜਟ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2024
ਮੋਗਾ 'ਚ ਦੋ ਅਣਪਛਾਤੇ ਬਾਈਕ ਸਵਾਰ ਬਦਮਾਸ਼ਾਂ ਨੇ ਕਬੱਡੀ ਖਿਡਾਰੀ ਨੂੰ ਮਾਰੀ ਗੋਲੀ

ਮੋਗਾ ‘ਚ ਦੋ ਅਣਪਛਾਤੇ ਬਾਈਕ ਸਵਾਰ ਬਦਮਾਸ਼ਾਂ ਨੇ ਕਬੱਡੀ ਖਿਡਾਰੀ ਨੂੰ ਮਾਰੀ ਗੋਲੀ

isha-sharma
Isha Sharma | Updated On: 23 Oct 2023 17:55 PM

ਮੋਗਾ ਦੇ ਪਿੰਡ ਧੂੜਕੋਟ ਥਾਣਾ ਨਿਹਾਲ ਸਿੰਘ ਵਾਲਾਂ ਵਿੱਚ ਬਾਈਕ ਤੇ ਸਵਾਰ ਦੋ ਬਦਮਾਸ਼ ਕਬੂਤਰ ਦੇਖਣ ਦੇ ਬਹਾਨੇ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਦੇ ਘਰ ਅੰਦਰ ਦਾਖਲ ਹੋ ਗਏ। ਇਸ ਤੋਂ ਬਾਅਦ ਉਨ੍ਹਾਂ ਨੇ ਮੌਕਾ ਦੇਖ ਕੇ ਬਿੰਦਰੀ ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਏ। ਜਖ਼ਮੀ ਕੱਬਡੀ ਖਿਡਾਰੀ ਦੀ ਮਾਤਾ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੇ ਕਿਸੇ ਕਿਸਮ ਦੀ ਧਮਕੀ ਜਾਂ ਕਿਸੇ ਨਾਲ ਦੁਸ਼ਮਣੀ ਹੋਣ ਬਾਰੇ ਨਹੀਂ ਦਿੱਤਾ ਸੀ। ਨਾਲ ਹੀ ਉਨ੍ਹਾਂ ਨੇ ਇਨਸਾਫ ਦੀ ਅਪੀਲ ਕੀਤੀ ਹੈ।

ਕੱਬਡੀ ਦੇ ਉੱਘੇ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਤੋਂ ਬਾਅਦ ਹੁਣ ਇੱਕ ਹੋਰ ਖਿਡਾਰੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਮੋਗਾ ਦੇ ਪਿੰਡ ਧੂੜਕੋਟ ਥਾਣਾ ਨਿਹਾਲ ਸਿੰਘ ਵਾਲਾਂ ਦੇ ਕੱਬਡੀ ਖਿਡਾਰੀ ਹਰਵਿੰਦਰ ਸਿੰਘ ਉਰਫ਼ ਬਿੰਦਰੀ ਨੂੰ ਗੋਲੀ ਮਾਰ ਕੇ ਜਖਮੀ ਕਰ ਦਿੱਤਾ ਗਿਆ। ਬਾਈਕ ‘ਤੇ ਆਏ ਦੋ ਅਣਪਛਾਤੇ ਬਦਮਾਸ਼ਾ ਨੇ ਇਸ ਵਾਰਦਾਤ ਨੰ ਅੰਜਾਮ ਦਿੱਤਾ।

ਵਾਰਦਾਤ ਦਾ ਪਤਾ ਲੱਗਦਿਆਂ ਹੀ ਪਿੰਡ ਵਿੱਚ ਭਾਜੜਾ ਪੈ ਗਈਆਂ। ਡੀਐਸਪੀ ਮਨਜੀਤ ਸਿੰਘ ਨੇ ਘਟਨਾ ਸਬੰਧੀ ਜਾਣਕਾਰੀ ਦਿੰਦਿਆ ਕਿਹਾ ਹਰਵਿੰਦਰ ਸਿੰਘ ਦੀ ਖਬੀ ਲੱਤ ਤੇ ਗੋਲੀ ਲੱਗੀ ਹੈ। ਉਨ੍ਹਾਂ ਕਿਹਾ ਕਿ ਅਸੀਂ ਡੂੰਘਾਈ ਨਾਲ ਇਸ ਕੇਸ ਦੀ ਜਾਂਚ ਕਰ ਰਹੇ ਹਾਂ। ਕੇਸ ਦੀ ਸੀਸੀਵੀਟੀ ਵੀ ਪੁਲਿਸ ਦੇ ਹੱਥ ਲੱਗ ਗਈ ਹੈ। ਛੇਤੀ ਹੀ ਮੁਲਜ਼ਮ ਪੁਲਿਸ ਦੀ ਗ੍ਰਿਫਤ ਚ ਹੋਣਗੇ।

Published on: Oct 23, 2023 05:36 PM