ਸਾਈਬਰ ਫਰਾਡ ਨਾਲ ਨਜਿੱਠਣ ਲਈ ਨਵੀਂ ਰਣਨੀਤੀ: ਡਿਜੀਟਲ ਅਰੈਸਟ ‘ਤੇ ਵਿਸ਼ੇਸ਼ ਕਮੇਟੀ ਦਾ ਗਠਨ
ਕੇਂਦਰ ਸਰਕਾਰ ਨੇ ਡਿਜੀਟਲ ਅਰੈਸਟ ਵਰਗ੍ਹੇ ਗੰਭੀਰ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਸੁਪਰੀਮ ਕੋਰਟ ਵਿੱਚ ਇੱਕ ਸਟੇਟਸ ਰਿਪੋਰਟ ਦਾਖਲ ਕੀਤੀ ਹੈ। ਰਿਪੋਰਟ ਦੇ ਅਨੁਸਾਰ, ਗ੍ਰਹਿ ਮੰਤਰਾਲੇ ਨੇ 13 ਮੈਂਬਰੀ ਉੱਚ-ਪੱਧਰੀ ਅੰਤਰ-ਵਿਭਾਗੀ ਕਮੇਟੀ ਬਣਾਈ ਹੈ।
ਕੇਂਦਰ ਸਰਕਾਰ ਨੇ ਡਿਜੀਟਲ ਅਰੈਸਟ ਵਰਗ੍ਹੇ ਗੰਭੀਰ ਸਾਈਬਰ ਅਪਰਾਧਾਂ ਨਾਲ ਨਜਿੱਠਣ ਲਈ ਸੁਪਰੀਮ ਕੋਰਟ ਵਿੱਚ ਇੱਕ ਸਟੇਟਸ ਰਿਪੋਰਟ ਦਾਖਲ ਕੀਤੀ ਹੈ। ਰਿਪੋਰਟ ਦੇ ਅਨੁਸਾਰ, ਗ੍ਰਹਿ ਮੰਤਰਾਲੇ ਨੇ 13 ਮੈਂਬਰੀ ਉੱਚ-ਪੱਧਰੀ ਅੰਤਰ-ਵਿਭਾਗੀ ਕਮੇਟੀ ਬਣਾਈ ਹੈ। ਇਹ ਕਮੇਟੀ ਸਾਈਬਰ ਧੋਖਾਧੜੀ ਨੂੰ ਰੋਕਣ ਲਈ ਵੱਖ-ਵੱਖ ਮੰਤਰਾਲਿਆਂ ਅਤੇ ਏਜੰਸੀਆਂ ਨਾਲ ਤਾਲਮੇਲ ਸਥਾਪਿਤ ਕਰੇਗੀ। ਇਹ ਵਿਸ਼ੇਸ਼ ਕਮੇਟੀ ਡਿਜੀਟਲ ਅਰੈਸਟ ਸਮੇਤ ਔਨਲਾਈਨ ਘੁਟਾਲਿਆਂ ਦੇ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ ਕਰੇਗੀ। ਸੁਪਰੀਮ ਕੋਰਟ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਇਸ ਕਮੇਟੀ ਵਿੱਚ ਗ੍ਰਹਿ ਮੰਤਰਾਲਾ, ਆਈਟੀ ਮੰਤਰਾਲਾ, ਦੂਰਸੰਚਾਰ ਵਿਭਾਗ, ਸਾਈਬਰ ਏਜੰਸੀਆਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਪ੍ਰਤੀਨਿਧੀ ਸ਼ਾਮਲ ਹੋਣਗੇ। ਦੇਖੋ ਵੀਡੀਓ
Published on: Jan 14, 2026 06:14 PM IST