ਪ੍ਰਧਾਨ ਮੰਤਰੀ ਮੋਦੀ ਨੂੰ ਘਰ ਬੁਲਾਉਣ ‘ਤੇ ਘਿਰੇ ਸੀ ਚੀਫ ਜਸਟਿਸ ਡੀਵਾਈ ਚੰਦਰਚੂੜ, ਹੁਣ ਤੋੜੀ ਚੁੱਪੀ

| Edited By: Isha Sharma

| Oct 29, 2024 | 12:17 PM IST

ਚੀਫ਼ ਜਸਟਿਸ ਡੀਵਾਈ ਚੰਦਰਚੂੜ 10 ਨਵੰਬਰ ਨੂੰ ਰਿਟਾਇਰ ਵੀ ਹੋਣ ਵਾਲੇ ਹਨ। ਇਸ ਦੌਰਾਨ ਉਨ੍ਹਾਂ ਨੇ ਇਕ ਅਜਿਹੀ ਗੱਲ ਨੂੰ ਲੈ ਕੇ ਚੁੱਪੀ ਤੋੜੀ ਹੈ ਜੋ ਕਾਫੀ ਚਰਚਾ ਦਾ ਵਿਸ਼ਾ ਬਣ ਗਈ ਸੀ। ਦਰਅਸਲ ਗਣੇਸ਼ ਪੂਜਾ ਲਈ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੇ ਘਰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਨਜ਼ਰ ਆਏ ਸੀ। ਜਿਸ ਨੂੰ ਲੈ ਕੇ ਲੋਕਾਂ ਨੇ ਬਹੁਤ ਵੱਖ-ਵੱਖ ਤਰ੍ਹਾਂ ਦੀਆਂ ਟਿੱਪਣੀਆਂ ਕੀਤੀਆਂ ਸੀ ਅਤੇ ਸਵਾਲ ਖੜੇ ਕੀਤੇ ਸੀ। ਜਿਸ ਨੂੰ ਲੈ ਕੇ ਅੱਜ ਸਚਾਈ ਸਾਹਮਣੇ ਆਈ ਹੈ।

ਗਣੇਸ਼ ਚਤੁਰਥੀ ਦੌਰਾਨ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋਇਆ ਸੀ। ਇਹ ਵੀਡੀਓ ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੇ ਘਰ ਦਾ ਸੀ, ਜਿੱਥੇ ਪ੍ਰਧਾਨ ਮੰਤਰੀ ਮੋਦੀ ਗਣੇਸ਼ ਪੂਜਾ ਲਈ ਆਏ ਸਨ, ਲੋਕਾਂ ਨੇ ਇਸ ਵੀਡੀਓ ‘ਤੇ ਵੱਖ-ਵੱਖ ਟਿੱਪਣੀਆਂ ਕੀਤੀਆਂ ਸਨ। ਕਈ ਲੋਕਾਂ ਨੇ ਕਿਹਾ ਸੀ ਕਿ ਇਹ ਦੇਸ਼ ਦੀ ਨਿਆਂ ਪ੍ਰਣਾਲੀ ਲਈ ਸਹੀ ਨਹੀਂ ਹੈ। ਪਰ ਹੁਣ ਚੀਫ ਜਸਟਿਸ ਨੇ ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਗਣੇਸ਼ ਪੂਜਾ ਦੌਰਾਨ ਉਨ੍ਹਾਂ ਦੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ਆਮ ਗੱਲ ਹੈ। ਨਿਆਂਪਾਲਿਕਾ ਦੇ ਬੁਨਿਆਦੀ ਢਾਂਚੇ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕਰਨ ਲਈ ਅਕਸਰ ਅਜਿਹੀਆਂ ਮੀਟਿੰਗਾਂ ਹੁੰਦੀਆਂ ਹਨ, ਜਿਸ ਵਿੱਚ ਨਿਆਂਇਕ ਫੈਸਲਿਆਂ ‘ਤੇ ਚਰਚਾ ਨਹੀਂ ਕੀਤੀ ਜਾਂਦੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ 10 ਨਵੰਬਰ ਨੂੰ ਰਿਟਾਇਰ ਵੀ ਹੋਣ ਵਾਲੇ ਹਨ। ਦੇਖੋ VIDEO
Published on: Oct 29, 2024 12:16 PM IST