Punjab News: Canada ‘ਚ ਪੰਜਾਬੀ ਨੌਜਵਾਨ ਦੀ ਮੌਤ, 6 ਦਿਨ ਪਹਿਲਾਂ India ਤੋਂ ਗਿਆ ਸੀ ਵਿਦੇਸ਼, ਪਰਿਵਾਰ ‘ਚ ਪਸਰਿਆ ਮਾਤਮ
ਕੈਨੇਡਾ ਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਕੈਨੇਡਾ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਉਰਫ ਗੱਗੂ ਵਾਸੀ ਪਿੰਡ ਨੌਲੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਹ 6 ਦਿਨ ਪਹਿਲਾਂ ਭਾਰਤ ਤੋਂ ਕੈਨੇਡਾ ਗਿਆ ਸੀ। ਉਸ ਦੀ ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਟੋਰਾਂਟੋ ਏਅਰਪੋਰਟ ਤੇ ਉਤਰਨ ਤੋਂ ਬਾਅਦ ਗੱਗੂ ਓਂਟਾਰੀਓ ਦੇ ਸ਼ਹਿਰ ਬੈਰੀ ਚ ਆਪਣੇ ਜਾਣ-ਪਛਾਣ ਵਾਲਿਆਂ ਕੋਲ ਚੱਲਾ ਗਿਆ। ਉਹ ਬਿਲਕੁਲ ਠੀਕ ਸੀ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗਗਨਦੀਪ ਉਰਫ ਗੱਗੂ ਨੂੰ ਕੈਨੇਡਾ ਭੇਜਣ ਲਈ ਲੱਖਾਂ ਰੁਪਏ ਖਰਚ ਕੀਤੀ ਸਨ। ਗੱਗੂ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦੇ ਸੁਪਨੇ ਵੀ ਟੁੱਟ ਗਏ ਹਨ। ਦੱਸ ਦਈਏ ਕਿ ਗੱਗੂ ਦਾ ਹਾਲ ਹੀ ਵਿੱਚ ਵਿਆਹ ਹੋਇਆ ਸੀ।
ਗੱਗੂ ਦੇ ਪਿਤਾ ਮੋਹਨ ਲਾਲ ਅਤੇ ਮਾਤਾ ਸੀਮਾ ਰਾਣੀ ਨੇ ਦੱਸਿਆ ਕਿ ਉਨ੍ਹਾਂ ਨੇ ਕਿਸੇ ਤਰ੍ਹਾਂ ਆਪਣੇ ਪੁੱਤਰ ਨੂੰ ਉਸ ਦੇ ਸੁਪਨੇ ਪੂਰੇ ਕਰਨ ਲਈ ਕੈਨੇਡਾ ਭੇਜਿਆ ਸੀ ਪਰ ਉੱਥੇ ਪਹੁੰਚਦੇ ਹੀ ਉਸ ਦੀ ਮੌਤ ਹੋ ਗਈ। ਪਿੰਡ ਦੇ ਲੋਕਾਂ ਨੇ ਦੱਸਿਆਂ ਕਿ ਗੱਗੂ ਦੀ ਮੌਤ ਤੋਂ ਬਾਅਦ ਸਾਰੀਆਂ ਖੁਸ਼ੀਆਂ ਮਾਤਮ ਵਿੱਚ ਬਦਲ ਗਈਆਂ ਹਨ।
Published on: Sep 14, 2023 06:19 PM
Latest Videos

Shubanshu Shukla: ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਪੁਲਾੜ ਯਾਤਰੀ ਸ਼ੁਭਾਂਸ਼ੂ ਸ਼ੁਕਲਾ

ਭਾਰੀ ਮੀਂਹ ਨਾਲ ਪੰਜਾਬ 'ਚ ਹੜ੍ਹ ਵਰਗ੍ਹੇ ਹਾਲਾਤ, ਕੀ ਹੈ ਤਾਜ਼ਾ ਸਥਿਤੀ? ਜਾਣੋ...

FASTag Annual Pass: ਕਿਵੇਂ ਕੰਮ ਕਰੇਗਾ NHAI ਦਾ FASTag ਐਨੁਅਲ ਪਾਸ ?

ਏਅਰ ਇੰਡੀਆ ਦੀ ਉਡਾਣ ਵਿੱਚ ਮੁੜ ਤਕਨੀਕੀ ਖਰਾਬੀ, ਯਾਤਰੀਆਂ ਵਿੱਚ ਗੁੱਸਾ