‘ਮੈਂ ਦੋ ਦਿਨਾਂ ਬਾਅਦ ਅਸਤੀਫਾ ਦੇ ਦੇਵਾਂਗਾ…’ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ
ਸੁਪਰੀਮ ਕੋਰਟ ਨੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੰਦੇ ਹੋਏ ਕਈ ਸ਼ਰਤਾਂ ਲਗਾਈਆਂ ਹਨ। ਇਨ੍ਹਾਂ ਵਿੱਚੋਂ ਦੋ ਸ਼ਰਤਾਂ ਮਹੱਤਵਪੂਰਨ ਹਨ। ਪਹਿਲਾਂ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਫ਼ਤਰ ਨਹੀਂ ਜਾ ਸਕਣਗੇ। ਦੂਜੇ ਮੁੱਖ ਮੰਤਰੀ ਹੋਣ ਕਾਰਨ ਉਹ ਕਿਸੇ ਫਾਈਲ ਤੇ ਦਸਤਖਤ ਨਹੀਂ ਕਰ ਸਕਣਗੇ। ਕਿਹਾ ਜਾ ਰਿਹਾ ਹੈ ਕਿ ਅਸਤੀਫਾ ਦੇਣ ਦਾ ਇਹ ਸਭ ਤੋਂ ਵੱਡਾ ਕਾਰਨ ਹੈ।
ਜੇਲ੍ਹ ਤੋਂ ਬਾਹਰ ਆਉਂਦੇ ਹੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਐਤਵਾਰ ਨੂੰ ਲੁਟੀਅਨਜ਼ ਦਿੱਲੀ ਦੇ 1 ਰਵੀਸ਼ੰਕਰ ਸ਼ੁਕਲਾ ਲੇਨ ਸਥਿਤ ਆਪ ਹੈੱਡਕੁਆਰਟਰ ਤੇ ਕੇਜਰੀਵਾਲ ਨੇ ਕਿਹਾ ਕਿ ਮੈਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਹੁਣ ਚੋਣਾਂ ਹੋਣ ਤੱਕ ਦਿੱਲੀ ਨੂੰ ਨਵਾਂ ਮੁੱਖ ਮੰਤਰੀ ਮਿਲੇਗਾ। ਕੇਜਰੀਵਾਲ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ ਸਭ ਤੋਂ ਵੱਧ ਜੋ ਸਵਾਲ ਉਠਾਇਆ ਜਾ ਰਿਹਾ ਹੈ, ਉਹ ਇਹ ਹੈ ਕਿ 177 ਦਿਨ ਜੇਲ ਚ ਰਹਿਣ ਤੋਂ ਬਾਅਦ ਵੀ ਆਪਣੇ ਅਹੁਦੇ ਤੋਂ ਅਸਤੀਫਾ ਨਾ ਦੇਣ ਵਾਲੇ ਆਪ ਮੁਖੀ ਅਰਵਿੰਦ ਕੇਜਰੀਵਾਲ ਬਾਹਰ ਆਉਂਦੇ ਹੀ ਮੁੱਖ ਮੰਤਰੀ ਦੀ ਕੁਰਸੀ ਕਿਉਂ ਛੱਡ ਰਹੇ ਹਨ।