Delhi Liquor Scam: ਨੋਟਿਸ ਗੈਰ-ਕਾਨੂੰਨੀ, ਵਾਪਸ ਲਓਪੇਸ਼ੀ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਦਾ ED ਨੂੰ ਜਵਾਬ

| Edited By: Kusum Chopra

Nov 02, 2023 | 10:53 AM

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਨੋਟਿਸ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਇਹ ਨੋਟਿਸ ਭਾਜਪਾ ਦੇ ਕਹਿਣ 'ਤੇ ਭੇਜਿਆ ਗਿਆ ਹੈ। ਉਨ੍ਹਾਂ ਨੂੰ ਚੋਣ ਪ੍ਰਚਾਰ ਤੋਂ ਰੋਕਣ ਲਈ ਨੋਟਿਸ ਭੇਜਿਆ ਗਿਆ ਹੈ। ਦਿੱਲੀ ਸ਼ਰਾਬ ਘੁਟਾਲੇ ਮਾਮਲੇ 'ਚ ਕੇਜਰੀਵਾਲ ਨੂੰ ਅੱਜ ਈਡੀ ਸਾਹਮਣੇ ਪੇਸ਼ ਹੋਣਾ ਸੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸੰਮਨ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨੋਟਿਸ ਗੈਰ-ਕਾਨੂੰਨੀ ਹੈ। ਕੇਜਰੀਵਾਲ ਨੇ ਕਿਹਾ ਕਿ ਇਹ ਨੋਟਿਸ ਭਾਜਪਾ ਦੇ ਕਹਿਣ ‘ਤੇ ਭੇਜਿਆ ਗਿਆ ਹੈ। ਉਨ੍ਹਾਂ ਨੂੰ ਚੋਣ ਪ੍ਰਚਾਰ ਤੋਂ ਰੋਕਣ ਲਈ ਨੋਟਿਸ ਭੇਜਿਆ ਗਿਆ ਹੈ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਨੂੰ ਅੱਜ ਈਡੀ ਸਾਹਮਣੇ ਪੇਸ਼ ਹੋਣਾ ਪਿਆ। ਈਡੀ ਨੇ ਸ਼ਰਾਬ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਲਈ ਮੁੱਖ ਮੰਤਰੀ ਕੇਜਰੀਵਾਲ ਨੂੰ ਸੰਮਨ ਭੇਜਿਆ ਸੀ। ਇਸ ਤੋਂ ਬਾਅਦ ਕੇਜਰੀਵਾਲ ਨੇ ਈਡੀ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਨੇ ਨੋਟਿਸ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਵੀਡੀਓ ਦੇਖੋ