ਮੁੜ ਜੇਲ੍ਹ ਤੋਂ ਬਾਹਰ ਆਇਆ ਡੇਰਾ ਮੁੱਖੀ ਗੁਰਮੀਤ ਰਾਮ ਰਹੀਮ, 21 ਦਿਨਾਂ ਦੀ ਮਿਲੀ ਫਰਲੋ
ਰਾਮ ਰਹੀਮ ਸਿਰਸਾ ਸਥਿਤ ਆਪਣੇ ਡੇਰੇ ਚ ਦੋ ਔਰਤਾਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ। ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਅਗਸਤ 2017 ਵਿੱਚ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਸੀ। ਇਸ ਤੋਂ ਇਲਾਵਾ ਸਾਬਕਾ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਵੀ ਅਦਾਲਤ ਨੇ ਗੁਰਮੀਤ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ ਫਰਲੋ ਮਿਲ ਗਈ ਹੈ। ਰਾਮ ਰਹੀਮ ਨੂੰ 21 ਦਿਨਾਂ ਦੀ ਜੇਲ੍ਹ ਤੋਂ ਬਾਹਰ ਰਹਿਣਗੇ, ਮੰਗਲਵਾਰ ਨੂੰ ਸੁਨਾਰੀਆ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਯੂਪੀ ਵੀ ਸਥਿਤ ਡੇਰੇ ਜਾਣਗੇ। ਰਾਮ ਰਹੀਮ ਨੂੰ ਮੰਗਲਵਾਰ ਸਵੇਰੇ ਕਰੀਬ 6.30 ਵਜੇ ਪੁਲਿਸ ਸੁਰੱਖਿਆ ਹੇਠ ਹਰਿਆਣਾ ਦੀ ਸੁਨਾਰੀਆ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਉਹ ਉੱਤਰ ਪ੍ਰਦੇਸ਼ ਦੇ ਬਾਗਪਤ ਜ਼ਿਲ੍ਹੇ ਦੇ ਬਰਨਾਵਾ ਆਸ਼ਰਮ ਵਿੱਚ ਛੁੱਟੀ ਦਾ ਸਮਾਂ ਬਿਤਾਉਣਗੇ।