ਤੀਜੀ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਬਣੇ ਦੇਵੇਂਦਰ ਫੜਨਵੀਸ, ਚੁੱਕੀ ਅਹੁਦੇ ਦੀ ਸਹੁੰ

| Edited By: Isha Sharma

Dec 05, 2024 | 6:29 PM

ਫਿਲਹਾਲ ਮਹਾਰਾਸ਼ਟਰ ਚ ਸਿਰਫ ਸੀਐੱਮ ਦੇਵੇਂਦਰ ਫੜਨਵੀਸ ਅਤੇ ਮਹਾਯੁਤੀ ਦੇ ਸੀਨੀਅਰ ਆਗੂਆਂ ਨੂੰ ਹੀ ਸਹੁੰ ਚੁਕਾਈ ਗਈ ਹੈ। ਮੰਨਿਆ ਜਾ ਰਿਹਾ ਹੈ ਕਿ ਇਕ ਹਫਤੇ ਦੇ ਅੰਦਰ ਮੰਤਰੀ ਮੰਡਲ ਦਾ ਵਿਸਥਾਰ ਹੋਵੇਗਾ।

ਦੇਵੇਂਦਰ ਫੜਨਵੀਸ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। ਉਨ੍ਹਾਂ ਨੇ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਦੇ ਨਾਲ ਏਕਨਾਥ ਸ਼ਿੰਦੇ ਅਤੇ ਅਜੀਤ ਪਵਾਰ ਨੇ ਵੀ ਸਹੁੰ ਚੁੱਕੀ, ਜਿਨ੍ਹਾਂ ਨੂੰ ਉਪ ਮੁੱਖ ਮੰਤਰੀ ਬਣਾਇਆ ਗਿਆ ਹੈ। ਮੁੰਬਈ ਦੇ ਆਜ਼ਾਦ ਮੈਦਾਨ ਵਿੱਚ ਹੋਏ ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਮੰਤਰੀ ਮੰਡਲ, ਐਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਅਤੇ ਕਈ ਕਾਰੋਬਾਰੀਆਂ, ਕਲਾਕਾਰਾਂ ਅਤੇ ਹੋਰ ਸ਼ਖ਼ਸੀਅਤਾਂ ਨੇ ਹਿੱਸਾ ਲਿਆ।ਮਹਾਰਾਸ਼ਟਰ ਵਿਧਾਨ ਸਭਾ ਚੋਣ ਨਤੀਜਿਆਂ ਦੇ 11 ਦਿਨਾਂ ਬਾਅਦ ਆਖਰਕਾਰ ਮਹਾਰਾਸ਼ਟਰ ਵਿੱਚ ਨਵੀਂ ਸਰਕਾਰ ਬਣ ਗਈ ਹੈ।