NEET Controversy: NTA ‘ਚ ਸੁਧਾਰ ਦੀ ਲੋੜ, ਸਿੱਖਿਆ ਮੰਤਰੀ ਨੇ ਮੰਨਿਆ NEET ਪ੍ਰੀਖਿਆ ‘ਚ ਹੋਈ ਗੜਬੜੀ
ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ NEET ਮੁੱਦੇ 'ਤੇ ਕਿਹਾ ਕਿ ਕੁਝ ਥਾਵਾਂ 'ਤੇ ਗੜਬੜੀ ਹੋਣ ਦੀ ਸੂਚਨਾ ਮਿਲੀ ਸੀ। ਅਸੀਂ ਇਸ ਪੂਰੇ ਮਾਮਲੇ ਦੀ ਤਹਿ ਤੱਕ ਜਾਵਾਂਗੇ। ਅਸੀਂ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਇਸ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਕਿਸੇ ਨੂੰ ਵੀ ਛੱਡਿਆ ਨਹੀਂ ਜਾਵੇਗਾ।
NEET ਮੁੱਦੇ ‘ਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਕੁਝ ਥਾਵਾਂ ਤੇ ਗੜਬੜੀਆਂ ਹੋਈਆਂ ਹਨ। ਸਿੱਖਿਆ ਮੰਤਰੀ ਨੇ ਕਿਹਾ ਕਿ ਐਨ.ਟੀ.ਏ. ਵਿੱਚ ਬਹੁਤ ਸੁਧਾਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਦੋ ਥਾਵਾਂ ਤੋਂ ਕੁਝ ਬੇਨਿਯਮੀਆਂ ਸਾਹਮਣੇ ਆਈਆਂ ਹਨ। ਅਸੀਂ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਭਰੋਸਾ ਦਿੱਤਾ ਹੈ। ਸਰਕਾਰ ਨੇ ਇਸ ਪੂਰੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ। ਜਾਂਚ ਕਰਕੇ ਬੇਨਿਯਮੀਆਂ ਦੀ ਜਾਣਕਾਰੀ ਹਾਸਲ ਕਰਾਂਗੇ। ਇਸ ਮਾਮਲੇ ਵਿੱਚ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਵੀਡੀਓ ਦੇਖੋ