Diljit Dosanjh: ਦਿਲਜੀਤ ਦੋਸਾਂਝ ਦਾ ਕੰਸਰਟ ਮੁੜ ਘਿਰਿਆ ਵਿਵਾਦਾਂ ‘ਚ, ਕੀ ਹੈ ਵਜ੍ਹਾ? ਜਾਣੋ…

| Edited By: Kusum Chopra

| Dec 13, 2024 | 7:35 PM IST

Diljit Dosanjh Concert In Chandigarh: ਚੰਡੀਗੜ੍ਹ 'ਚ 14 ਦਸੰਬਰ ਨੂੰ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਕੰਸਰਟ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਹੁੰਚ ਗਿਆ ਹੈ। ਇਹ ਪਟੀਸ਼ਨ ਸੈਕਟਰ-23 ਦੇ ਰਹਿਣ ਵਾਲੇ ਰਣਜੀਤ ਸਿੰਘ ਵੱਲੋਂ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਸੰਗੀਤ ਸਮਾਰੋਹ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।

ਦਿਲਜੀਤ ਦਾ ਦਿਲ-ਲੁਮਿਨਾਟੀ ਟੂਰ ਲਗਾਤਾਰ ਇੱਕ ਸ਼ਹਿਰ ਤੋਂ ਦੂਜੇ ਸ਼ਹਿਰ ਦਾ ਸਫਰ ਤੈਅ ਕਰ ਰਿਹਾ ਹੈ। ਸ਼ੋਅ ਲਈ ਦਿਲਜੀਤ ਕੱਲ ਸ਼ਾਮ ਚੰਡੀਗੜ੍ਹ ਪਹੁੰਚ ਗਏ ਹਨ। ਪਰ ਇਸ ਦੌਰਾਨ ਹਾਈ ਕੋਰਟ ਵਿੱਚ ਦਾਇਰ ਇੱਕ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸ਼ੋਅ ਲਈ ਯੋਜਨਾਬੱਧ ਟ੍ਰੈਫਿਕ ਪ੍ਰਬੰਧਨ, ਭੀੜ ਕੰਟਰੋਲ ਅਤੇ ਹੋਰ ਜਨਤਕ ਉਪਾਵਾਂ ਦੀ ਮੰਗ ਕੀਤੀ ਗਈ ਹੈ। ਪਟੀਸ਼ਨ ਵਿੱਚ ਕਿਹਾ ਹੈ ਕਿ ਜਦੋਂ ਤੱਕ ਇਨ੍ਹਾਂ ਚਿੰਤਾਵਾਂ ਨੂੰ ਦੂਰ ਕਰਨ ਲਈ ਢੁਕਵੇਂ ਉਪਾਅ ਲਾਗੂ ਨਹੀਂ ਕੀਤੇ ਜਾਂਦੇ, ਪ੍ਰਬੰਧਕਾਂ ਨੂੰ ਚੰਡੀਗੜ੍ਹ ਵਿੱਚ ਸ਼ੋਅ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਹਾਲਾਂਕਿ ਚੰਡੀਗੜ੍ਹ ਪ੍ਰਸ਼ਾਸਨ ਨੇ ਸ਼ੋਅ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਕਈ ਪ੍ਰਬੰਧ ਕੀਤੇ ਹਨ। ਵਿਸ਼ੇਸ਼ ਕਮੇਟੀ ਬਣਾਈ ਗਈ ਹੈ। ਜੋ ਹਰ ਚੀਜ਼ ‘ਤੇ ਨਜ਼ਰ ਰੱਖ ਰਿਹਾ ਹੈ।

Published on: Dec 13, 2024 01:14 PM IST