WHO ਦਾ ਉਹ ਨਿਯਮ… ਜਿਸ ਕਾਰਨ Telangana Government ਨੇ Diljit Dosanjh ਨੂੰ ਦਿੱਤਾ ਨੋਟਿਸ
Diljit Dosanjh: ਸ਼ੁੱਕਰਵਾਰ ਨੂੰ ਹੈਦਰਾਬਾਦ ਵਿੱਚ ਆਪਣੇ ਦਿਲ-ਲੁਮਿਨਾਟੀ ਮਿਊਜ਼ਿਕ ਕੰਸਰਟ ਤੋਂ ਪਹਿਲਾਂ, ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਤੇਲੰਗਾਨਾ ਵਿੱਚ ਅਧਿਕਾਰੀਆਂ ਨੇ ਨੋਟਿਸ ਜਾਰੀ ਕੀਤਾ, ਜਿਸ ਵਿੱਚ ਉਹਨਾਂ ਨੂੰ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ।
ਦਿਲ ਲੁਮਿਨਾਟੀ ਨਾਂ ਦਾ ਕੰਸਰਟ ਕਰ ਰਹੇ ਸਿੰਗਰ ਅਤੇ ਐਕਟਰ ਦਿਲਜੀਤ ਦੋਸਾਂਝ ਨੂੰ ਤੇਲੰਗਾਨਾ ਸਰਕਾਰ ਨੇ ਨੋਟਿਸ ਜਾਰੀ ਕੀਤਾ, ਜਿਸ ਵਿੱਚ ਉਹਨਾਂ ਨੂੰ ਸ਼ਰਾਬ, ਨਸ਼ਿਆਂ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਦਾ ਨਿਰਦੇਸ਼ ਦਿੱਤਾ ਗਿਆ ਹੈ।ਮਹਿਲਾ ਅਤੇ ਬੱਚਿਆਂ, ਅਪਾਹਜਾਂ ਅਤੇ ਬਜ਼ੁਰਗ ਨਾਗਰਿਕਾਂ ਦੇ ਕਲਿਆਣ ਵਿਭਾਗ, ਰੰਗਰੇਡੀ ਜ਼ਿਲ੍ਹੇ ਦੇ ਜ਼ਿਲ੍ਹਾ ਭਲਾਈ ਅਫ਼ਸਰ ਦੁਆਰਾ 7 ਨਵੰਬਰ ਨੂੰ ਜਾਰੀ ਨੋਟਿਸ ਵਿੱਚ ਦੋਸਾਂਝ ਨੂੰ ਸੰਬੋਧਿਤ ਕੀਤਾ ਗਿਆ ਹੈ ਅਤੇ ਕਿਹਾ ਗਿਆ ਹੈ ਕਿ ਸ਼ਿਕਾਇਤਕਰਤਾ ਦੁਆਰਾ ਪੇਸ਼ ਕੀਤੇ ਗਏ ਵੀਡੀਓ ਸਬੂਤ ਦੇ ਅਨੁਸਾਰ, ਉਹਨਾਂ ਨੇ “ਸ਼ਰਾਬ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਏ ਹਨ। ਇਸ ਤਰ੍ਹਾਂ ਦੇ ਪ੍ਰਚਾਰ ਨੂੰ ਰੋਕਣ ਲਈ ਪਹਿਲਾਂ ਹੀ ਇਹ ਨੋਟਿਸ ਜਾਰੀ ਕੀਤਾ ਗਿਆ ਹੈ।
Published on: Nov 15, 2024 06:53 PM
Latest Videos