ਸੈਸ਼ਨ ਦੌਰਾਨ ਸਦਨ ‘ਚ ਤੱਤੇ ਹੋਏ ਵੜਿੰਗ, ਸਹਿਤ ਮੰਤਰੀ ਬੋਲੇ ” ਅੱਜ ਚੁੱਪ ਕਰ ਕੇ ਸੁਣ ਲਵੋ…”
ਵਿਰੋਧੀ ਧਿਰਾਂ ਵੱਲੋਂ ਕੀਤੇ ਜਾ ਰਹੇ ਹੰਗਾਮੇ ਨੂੰ ਲੈ ਕੇ ਵਿੱਤ ਮੰਤਰੀ ਨੇ ਕਿਹਾ ਕਿ ਅੱਜ ਬੈਠ ਕੇ ਸੁਣ ਲਵੋ, ਕੱਲ੍ਹ ਹਰ ਸਵਾਲ ਦਾ ਜਵਾਬ ਦੇਵਾਂਗੇ।
ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕੀਤਾ ਗਿਆ । ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੱਤੇ ਜਾ ਰਹੇ ਬਜਟ ਭਾਸ਼ਣ ਦੌਰਾਨ ਕਾਂਗਰਸ ਨੇ ਸਦਨ ਵਿੱਚ ਹੰਗਾਮਾ ਕਰ ਦਿੱਤਾ। ਕਾਂਗਰਸ ਦਾ ਇਲਜਾਮ ਹੈ ਕਿ ਬਜਟ ਵਿੱਚ ਕੁਝ ਵੀ ਨਹੀਂ ਹੈ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਾਂਤੀ ਦੀ ਅਪੀਲ ਦੇ ਬਾਵਜੂਦ ਕਾਂਗਰਸ ਵਿਧਾਇਕਾਂ ਦਾ ਹੰਗਾਮਾ ਜਾਰੀ । ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਹਗ ਨੇ ਬਜਟ ਭਾਸ਼ਣ ਵਿਚਾਲੇ ਹੀ ਵਿਰੋਧ ਜਤਾਇਆ ਹੈ। ਅਕਾਲੀ ਦੱਲ ਅਤੇ ਬੀਜੇਪੀ ਵੱਲੋਂ ਵੀ ਬਜਟ ਦਾ ਵਿਰੋਧ ਕੀਤਾ। ਵਿਰੋਧੀ ਧਿਰਾਂ ਵੱਲੋਂ ਕੀਤੇ ਜਾ ਰਹੇ ਹੰਗਾਮੇ ਨੂੰ ਲੈ ਕੇ ਵਿੱਤ ਮੰਤਰੀ ਨੇ ਕਿਹਾ ਕਿ ਅੱਜ ਬੈਠ ਕੇ ਸੁਣ ਲਵੋ, ਕੱਲ੍ਹ ਹਰ ਸਵਾਲ ਦਾ ਜਵਾਬ ਦੇਵਾਂਗੇ।
Published on: Mar 10, 2023 06:53 PM