E-Certificate:ਪੰਜਾਬ ਸਰਕਾਰ ਨੇ ਲੋਕਾਂ ਨੂੰ ਦਿੱਤੀ ਵੱਡੀ ਸਹੂਲਤ, ਹੁਣ ਮੋਬਾਈਲ ਉੱਤੇ ਮਿਲ ਜਾਣਗੇ ਤਸਦੀਕਸ਼ੁਦਾ ਸਰਟੀਫਿਕੇਟ

| Edited By:

Apr 25, 2023 | 7:29 PM

ਕਿਸੇ ਵੀ ਸੇਵਾ ਲਈ ਅਪਲਾਈ ਕਰਨ ਵਾਲੇ ਨਾਗਰਿਕ ਦੇ ਮੋਬਾਈਲ ਫੋਨ 'ਤੇ SMS ਇੱਕ ਲਿੰਕ ਭੇਜਿਆ ਜਾਂਦਾ ਹੈ ਜਿਸ 'ਤੇ ਕਲਿੱਕ ਕਰਕੇ ਸਰਟੀਫਿਕੇਟ ਡਾਊਨਲੋਡ ਕੀਤਾ ਜਾ ਸਕਦਾ ਹੈ।

E-Certificate: ਹੁਣ ਪੰਜਾਬ ਦੇ ਨਾਗਰਿਕਾਂ ਨੂੰ ਸਰਟੀਫਿਕੇਟ ਲੈਣ ਲਈ ਦਫ਼ਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ ਪੰਜਾਬ ਸਰਕਾਰ ਨੇ ਤਸਦੀਕਸ਼ੁਦਾ ਸਰਟੀਫਿਕੇਟ SMS ਰਾਹੀਂ ਨਾਗਰਿਕਾਂ ਦੇ ਮੋਬਾਈਲ ਫੋਨਾਂ ‘ਤੇ ਸਿੱਧਾ ਦੇਣਾ ਸ਼ੁਰੂ ਕਰ ਦਿੱਤਾ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਹੁਣ ਨਾਗਰਿਕਾਂ ਨੂੰ ਸਰਟੀਫਿਕੇਟਾਂ ਦੀਆਂ ਹਾਰਡ ਕਾਪੀਆਂ ਇਕੱਠੀਆਂ ਕਰਨ ਲਈ ਕਿਸੇ ਵੀ ਦਫ਼ਤਰ/ਸੇਵਾ ਕੇਂਦਰ ਵਿੱਚ ਨਹੀਂ ਜਾਣਾ ਪਵੇਗਾ। ਕਿਸੇ ਵੀ ਸੇਵਾ ਲਈ ਅਪਲਾਈ ਕਰਨ ਵਾਲੇ ਨਾਗਰਿਕ ਦੇ ਮੋਬਾਈਲ ਫੋਨ ‘ਤੇ SMS ਇੱਕ ਲਿੰਕ ਭੇਜਿਆ ਜਾਂਦਾ ਹੈ ਜਿਸ ‘ਤੇ ਕਲਿੱਕ ਕਰਕੇ ਸਰਟੀਫਿਕੇਟ ਡਾਊਨਲੋਡ ਕੀਤਾ ਜਾ ਸਕਦਾ ਹੈ। ਇਹ ਸਰਟੀਫਿਕੇਟ ਸਾਰੇ ਦਫ਼ਤਰਾਂ ਵਿੱਚ ਸਵੀਕਾਰ ਕੀਤਾ ਜਾਵੇਗਾ ਅਤੇ ਇਨ੍ਹਾਂ ਸਰਟੀਫਿਕੇਟਾਂ ਦੀ ਪ੍ਰਮਾਣਿਕਤਾ ਨੂੰ ਈ-ਸੇਵਾ ਪੋਰਟਲ ‘ਤੇ ਆਨਲਾਈਨ ਵੀ ਚੈੱਕ ਕੀਤਾ ਜਾ ਸਕਦਾ ਹੈ।