AAP MP ਦੇ ਘਰ ED ਦੀ ਰੇਡ ‘ਤੇ ਭੜਕੇ ਸਿਸੋਦੀਆ, ਬੋਲੇ – ਫਰਜੀ ਕੇਸ ਬਣਾ ਰਹੀ ਮੋਦੀ ਸਰਕਾਰ
ED Raid on AAP MP: ਸੰਜੀਵ ਅਰੋੜਾ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਹੋਣ ਦੇ ਨਾਲ-ਨਾਲ ਵਪਾਰੀ ਵੀ ਹਨ। ਉਹ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ ਗਏ ਸਨ। ਪੰਜਾਬ ਤੋਂ ਰਾਜ ਸਭਾ ਮੈਂਬਰ ਵਜੋਂ ਉਨ੍ਹਾਂ ਦਾ ਕਾਰਜਕਾਲ 10 ਅਪ੍ਰੈਲ 2022 ਤੋਂ ਸ਼ੁਰੂ ਹੋਇਆ ਸੀ। ਆਪ MP ਐਕਸਪੋਰਟ ਦਾ ਕਾਰੋਬਾਰ ਕਰਦੇ ਹਨ। ਉਹ ਪਿਛਲੇ ਤਿੰਨ ਦਹਾਕਿਆਂ ਤੋਂ ਰਿਤੇਸ਼ ਇੰਡਸਟਰੀਜ਼ ਲਿਮਟਿਡ ਚਲਾ ਰਹੇ ਹਨ। ਉਨ੍ਹਾਂ ਦੀ ਕੰਪਨੀ ਮੁੱਖ ਤੌਰ ਤੇ ਅਮਰੀਕਾ ਨੂੰ ਨਿਰਯਾਤ ਕਰਦੀ ਹੈ।
ਆਮ ਆਦਮੀ ਪਾਰਟੀ (AAP) ਨੇ ਸੋਮਵਾਰ ਨੂੰ ਵੱਡਾ ਦਾਅਵਾ ਕੀਤਾ ਹੈ। ਪਾਰਟੀ ਮੁਤਾਬਕ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਪ ਸੰਸਦ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪਾ ਮਾਰਿਆ ਹੈ। ਇਹ ਛਾਪੇ ਲੁਧਿਆਣਾ ਅਤੇ ਗੁਰੂਗ੍ਰਾਮ ਵਿੱਚ ਮਾਰੇ ਗਏ ਹਨ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ X ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ, ਅੱਜ ਫਿਰ ਮੋਦੀ ਜੀ ਨੇ ਆਪਣੇ ਤੋਤੇ ਮੈਨਾ ਨੂੰ ਆਜ਼ਾਦ ਕਰ ਦਿੱਤਾ ਹੈ। ਅੱਜ ਸਵੇਰ ਤੋਂ ਹੀ ਈਡੀ ਦੇ ਲੋਕ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੇ ਘਰ ਛਾਪੇਮਾਰੀ ਕਰ ਰਹੇ ਹਨ। ਪਿਛਲੇ ਦੋ ਸਾਲਾਂ ਵਿੱਚ ਈਡੀ ਨੇ ਸਾਡੇ ਕਿੰਨੇ ਹੀ ਆਗੂਆਂ ਤੇ ਰੇਡ ਮਾਰੀ….ਪਰ ਉਸਨੂੰ ਕਿਤੇ ਵੀ ਕੁਝ ਨਹੀਂ ਮਿਲਿਆ, ਪਰ ਮੋਦੀ ਜੀ ਦੀਆਂ ਏਜੰਸੀਆਂ ਪੂਰੀ ਲਗਨ ਨਾਲ ਝੂਠੇ ਕੇਸ ਬਣਾ ਰਹੀਆਂ ਹਨ। ਇੱਕ ਤੋਂ ਬਾਅਦ ਇੱਕ ਫਰਜ਼ੀ ਕੇਸ ਬਣਾਉਣ ਚ ਜੁਟੀਆਂ ਹੋਈਆਂ ਹਨ।