NEET ਪ੍ਰੀਖਿਆ ‘ਚ ਹੋਈ ਗੜਬੜੀ ‘ਤੇ ਕੀ ਬੋਲੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ?

| Edited By: Isha Sharma

Jun 13, 2024 | 5:52 PM IST

NEET ਪ੍ਰੀਖਿਆ ਵਿੱਚ ਹੋਈਆਂ ਗੜਬੜੀ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਕਾਂਗਰਸ ਨੇ ਸਰਕਾਰ ਨੂੰ ਕਈ ਸਵਾਲ ਪੁੱਛੇ ਹਨ। ਕਾਂਗਰਸ ਨੇਤਾ ਗੌਰਵ ਗੋਗੋਈ ਨੇ ਕਿਹਾ ਕਿ ਸਰਕਾਰ ਨੇ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕੇ ਹਨ। ਅਸੀਂ ਸਰਕਾਰ ਤੋਂ ਪ੍ਰੀਖਿਆ ਵਿੱਚ ਹੋਈਆਂ ਗੜਬੜੀ ਦੀ ਜਾਂਚ ਦੀ ਮੰਗ ਕਰਦੇ ਹਾਂ।

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ NEET ਪ੍ਰੀਖਿਆ ‘ਚ ਧਾਂਦਲੀ ਨੂੰ ਲੈ ਕੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਇਮਤਿਹਾਨ ਵਿੱਚ ਗੜਬੜੀ ਦਾ ਦੋਸ਼ੀ ਪਾਇਆ ਗਿਆ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਟੀਸ਼ਨਰਾਂ ਨੇ ਪਟੀਸ਼ਨ ਦਾਇਰ ਕੀਤੀ ਹੈ ਪਰ ਪ੍ਰੀਖਿਆ ਵਿੱਚ ਗੜਬੜੀ ਦਾ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ਦੌਰਾਨ ਕਾਂਗਰਸ ਨੇਤਾ ਗੌਰਵ ਗੋਗੋਈ ਨੇ ਸਰਕਾਰ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਐਨਈਈਟੀ ਪ੍ਰੀਖਿਆ ਵਿੱਚ ਗੜਬੜੀ ਸਬੰਧੀ ਸਵਾਲਾਂ ਦੇ ਸਬੰਧ ਵਿੱਚ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ ਹੈ। ਵੀਡੀਓ ਦੇਖੋ