Election 2024: ਪੰਜਾਬ ਦੀਆਂ 13 ਸੀਟਾਂ ਨੂੰ ਲੈ ਕੇ ਹਰ ਪਾਰਟੀ ‘ਚ ਭੰਬਲਭੂਸਾ, ਹੁਣ ਭਾਜਪਾ ਨੇ ਇਕੱਲਿਆਂ ਹੀ ਚੋਣ ਲੜਨ ਦਾ ਕੀਤਾ ਐਲਾਨ

| Edited By: Ramandeep Singh

Jan 12, 2024 | 6:45 PM

ਬੀ.ਜੇ.ਪੀ. ਦੇ ਕੌਮੀ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ ਨੇ ਵੀ ਆਪਣਾ ਦਾਅਵਾ ਪੇਸ਼ ਕਰਦਿਆਂ ਕਿਹਾ ਹੈ ਕਿ ਇਸ ਵਾਰ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ 'ਤੇ ਚੋਣ ਲੜੇਗੀ ਅਤੇ ਜਿੱਥੋਂ ਤੱਕ ਗਠਜੋੜ ਦਾ ਸਵਾਲ ਹੈ, ਇਸ ਬਾਰੇ ਕੇਂਦਰੀ ਲੀਡਰਸ਼ਿਪ ਹੀ ਫੈਸਲਾ ਕਰੇਗੀ ਕਿ ਗਠਜੋੜ ਹੋਵੇਗਾ ਜਾਂ ਨਹੀਂ। ਹੁਣ ਭਾਜਪਾ ਨੇ ਇਕੱਲਿਆਂ ਹੀ ਚੋਣ ਲੜਨ ਦਾ ਐਲਾਨ ਕੀਤਾ ਹੈ।

2024 ਦੀਆਂ ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਭਾਜਪਾ ਅਤੇ ਹੋਰ ਪਾਰਟੀਆਂ ਦੇ ਗਠਜੋੜ ਨੂੰ ਲੈ ਕੇ ਅਜੇ ਵੀ ਸਸਪੈਂਸ ਬਣਿਆ ਹੋਇਆ ਹੈ। ਸਾਰੇ ਸੂਬੇ ਦੀਆਂ 13 ਸੀਟਾਂ ਤੇ ਚੋਣ ਲੜਨ ਦਾ ਦਾਅਵਾ ਕਰ ਰਹੇ ਹਨ, ਚਾਹੇ ਉਹ ਆਮ ਆਦਮੀ ਪਾਰਟੀ ਹੋਵੇ, ਭਾਜਪਾ ਜਾਂ ਕਾਂਗਰਸ। ਇਸ ਦੌਰਾਨ ਸਾਬਕਾ ਕੈਬਨਿਟ ਮੰਤਰੀ ਅਤੇ ਬੀ.ਜੇ.ਪੀ. ਦੇ ਕੌਮੀ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ ਨੇ ਵੀ ਆਪਣਾ ਦਾਅਵਾ ਪੇਸ਼ ਕਰਦਿਆਂ ਕਿਹਾ ਹੈ ਕਿ ਇਸ ਵਾਰ ਭਾਜਪਾ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਚੋਣ ਲੜੇਗੀ ਅਤੇ ਜਿੱਥੋਂ ਤੱਕ ਗਠਜੋੜ ਦਾ ਸਵਾਲ ਹੈ, ਇਸ ਬਾਰੇ ਕੇਂਦਰੀ ਲੀਡਰਸ਼ਿਪ ਹੀ ਫੈਸਲਾ ਕਰੇਗੀ ਕਿ ਗਠਜੋੜ ਹੋਵੇਗਾ ਜਾਂ ਨਹੀਂ। ਹੁਣ ਭਾਜਪਾ ਨੇ ਇਕੱਲਿਆਂ ਹੀ ਚੋਣ ਲੜਨ ਦਾ ਐਲਾਨ ਕੀਤਾ ਹੈ।