Vidhan Sabha Elections Date: ਜੰਮੂ-ਕਸ਼ਮੀਰ ਅਤੇ ਹਰਿਆਣਾ ਦੀਆਂ ਚੋਣਾਂ ਦਾ ਐਲਾਨ, 4 ਅਕਤੂਬਰ ਨੂੰ ਆਉਣਗੇ ਨਤੀਜੇ, ਜਾਣੋਕਦੋਂ-ਕਦੋਂ ਹੋਵੇਗੀ ਵੋਟਿੰਗ?
ਇਸਤੋਂ ਇਲਾਵਾ ਮਹਾਰਾਸ਼ਟਰ ਅਤੇ ਝਾਰਖੰਡ ਵਿੱਚ ਵੀ ਇਸੇ ਸਾਲ ਚੋਣਾਂ ਹੋਣੀਆਂ ਹਨ, ਪਰ ਇਨ੍ਹਾਂ ਦੀਆਂ ਤਾਰੀਕਾਂ ਦਾ ਐਲਾਨ ਹਾਲੇ ਨਹੀਂ ਕੀਤਾ ਗਿਆ ਹੈ ਨਾ ਹੀ ਕਈ ਸੂਬਿਆਂ ਵਿੱਚ ਹੋਣ ਵਾਲੀਆਂ ਉੱਪ ਚੋਣਾਂ ਬਾਰੇ ਵੀ ਕੋਈ ਜਾਣਕਾਰੀ ਦਿੱਤੀ ਗਈ ਹੈ।
ਚੋਣ ਕਮਿਸ਼ਨ ਨੇ ਹਰਿਆਣਾ ਅਤੇ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਚ ਤਿੰਨ ਪੜਾਵਾਂ ਚ ਚੋਣਾਂ ਹੋਣਗੀਆਂ, ਜਦਕਿ ਹਰਿਆਣਾ ਚ ਇਕ ਪੜਾਅ ਚ ਵੋਟਿੰਗ ਹੋਵੇਗੀ। ਹਰਿਆਣਾ ਵਿੱਚ ਵੀ 90 ਵਿਧਾਨ ਸਭਾ ਸੀਟਾਂ ਹਨ, ਜਦੋਂ ਕਿ ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਵਿੱਚ ਨਵੀਂ ਹੱਦਬੰਦੀ ਤੋਂ ਬਾਅਦ ਵਿਧਾਨ ਸਭਾ ਸੀਟਾਂ ਦੀ ਗਿਣਤੀ 90 ਹੋ ਗਈ ਹੈ। ਜੰਮੂ-ਕਸ਼ਮੀਰ ਚ ਪਹਿਲੇ ਪੜਾਅ ਲਈ 18 ਸਤੰਬਰ ਨੂੰ, ਦੂਜੇ ਪੜਾਅ ਲਈ 25 ਸਤੰਬਰ ਨੂੰ ਅਤੇ ਤੀਜੇ ਪੜਾਅ ਲਈ 1 ਅਕਤੂਬਰ ਨੂੰ ਵੋਟਿੰਗ ਹੋਵੇਗੀ।