ਪੰਜਾਬਸ਼ਾਰਟ ਵੀਡੀਓਜ਼ਦੇਸ਼ਦੁਨੀਆਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਧਰਮਵੀਡੀਓਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀਚੋਣਾਂ 2025
ਜਲੰਧਰ 'ਚ ਪੁਲਿਸ ਤੇ ਲਾਰੈਂਸ ਗੈਂਗ ਦਾ ਐਨਕਾਊਂਟਰ, ਪੁਲਿਸ ਦੇ ਚੁੰਗਲ 'ਚ ਕਿਵੇਂ ਫਸੇ

ਜਲੰਧਰ ‘ਚ ਪੁਲਿਸ ਤੇ ਲਾਰੈਂਸ ਗੈਂਗ ਦਾ ਐਨਕਾਊਂਟਰ, ਪੁਲਿਸ ਦੇ ਚੁੰਗਲ ‘ਚ ਕਿਵੇਂ ਫਸੇ

tv9-punjabi
TV9 Punjabi | Published: 27 Nov 2024 17:06 PM IST

ਜਾਣਕਾਰੀ ਅਨੁਸਾਰ ਮੁਲਜ਼ਮਾਂ ਨੇ ਪੁਲਿਸ ਨੂੰ ਦੱਸਿਆ ਸੀ ਕਿ ਉਨ੍ਹਾਂ ਨੇ ਜਲੰਧਰ ਛਾਉਣੀ ਦੇ ਪਿੰਡ ਨੰਗਲ ਕਾਰਖਾਨ ਵਿੱਚ ਹਥਿਆਰ ਛੁਪਾਏ ਹੋਏ ਸਨ। ਇੱਥੇ ਬਦਮਾਸ਼ਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ। ਦੋਵਾਂ ਪਾਸਿਆਂ ਤੋਂ ਕਈ ਰਾਉਂਡ ਗੋਲੀਬਾਰੀ ਹੋਈ। ਦੋਵੇਂ ਅਪਰਾਧੀ ਲੰਬੇ ਸਮੇਂ ਤੋਂ ਲਾਰੈਂਸ ਗੈਂਗ ਲਈ ਕੰਮ ਕਰ ਰਹੇ ਸਨ।

ਜਲੰਧਰ ਸਿਟੀ ਪੁਲਿਸ ਅਤੇ ਲਾਰੈਂਸ ਗੈਂਗ ਦੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ ਹੈ। ਇਸ ਵਿੱਚ ਦੋ ਬਦਮਾਸ਼ਾਂ ਨੂੰ ਗੋਲੀ ਲੱਗੀ ਹੈ। ਸਿਟੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਇਹ ਕਾਰਵਾਈ ਕੀਤੀ ਹੈ। ਮੁਲਜ਼ਮਾਂ ਕੋਲੋਂ ਹਥਿਆਰ ਬਰਾਮਦ ਕੀਤੇ ਗਏ। ਜਿੱਥੇ ਬਦਮਾਸ਼ਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਦੋਵਾਂ ਦੀਆਂ ਲੱਤਾਂ ਵਿੱਚ ਗੋਲੀ ਮਾਰ ਦਿੱਤੀ। ਜ਼ਖਮੀ ਬਦਮਾਸ਼ਾਂ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ। ਇਹ ਮੁਕਾਬਲਾ ਪੁਲਿਸ ਨੇ ਜਲੰਧਰ ਛਾਉਣੀ ਦੇ ਪਿੰਡ ਨੰਗਰ ਕਾਰਖਾਨ ਵਿੱਚ ਕੀਤਾ। ਮੁਲਜ਼ਮਾਂ ਕੋਲੋਂ ਤਿੰਨ ਨਾਜਾਇਜ਼ ਹਥਿਆਰ ਅਤੇ ਕਈ ਕਾਰਤੂਸ ਬਰਾਮਦ ਹੋਏ ਹਨ।