ਜਲੰਧਰ ਦਿਹਾਤੀ ਪੁਲਿਸ ਵੱਲੋਂ 2 ਗੈਂਗਸਟਰਾਂ ਦਾ ਐਨਕਾਉਂਟਰ, ਸਵੇਰੇ- ਸਵੇਰੇ ਚਲੀਆਂ ਗੋਲੀਆਂ

| Edited By: Isha Sharma

Jul 07, 2025 | 1:27 PM IST

ਪੰਜਾਬ ਇੱਕ ਸਰੱਹਦੀ ਸੂਬਾ ਹੈ। ਜਿਸ ਕਾਰਨ ਅੱਤਵਾਦ, ਗੈਂਗਸਟਰਾਂ ਦੀਆਂ ਕਈ ਗਤੀਵਿਧੀਆਂ ਦੇਖਣ ਨੂੰ ਮਿਲਦੀਆਂ ਹਨ। ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਇਸ ਦੇ ਖਾਤਮੇ ਲਈ ਕਈ ਟੀਮਾਂ ਦਾ ਗਠਨ ਕੀਤਾ ਗਿਆ ਹੈ।

ਜਲੰਧਰ ਵਿੱਚ ਦਿਹਾਤੀ ਪੁਲਿਸ ਨੇ ਅੱਜ ਸੋਮਵਾਰ ਸਵੇਰੇ ਸ਼ਾਹਕੋਟ ਵਿੱਚ ਦੋ ਬਦਮਾਸ਼ਾਂ ਦਾ ਐਨਕਾਉਂਟਰ ਕਰ ਦਿੱਤਾ। ਇਹ ਸਾਰੀ ਘਟਨਾ ਸ਼ਾਹਕੋਟ ਦੇ ਕੋਟਲੀ ਗਾਜਰਾਂ ਰੇਲਵੇ ਥਾਣਾ ਖੇਤਰ ਵਿੱਚ ਪੁਲਿਸ ਪਾਰਟੀ ਅਤੇ ਦੋ ਗੈਂਗਸਟਰਾਂ ਵਿਚਕਾਰ ਹੋਈ ਹੈ। ਇਹ ਮੁਕਾਬਲਾ ਉਸ ਸਮੇਂ ਹੋਇਆ ਜਦੋਂ ਦੋਵੇਂ ਦੋਸ਼ੀ ਰੇਲਵੇ ਸਟੇਸ਼ਨ ਨੂੰ ਜਾਣ ਵਾਲੀ ਸੜਕ ਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਹੇ ਸਨ। ਦੋਵਾਂ ਗੈਂਗਸਟਰਾਂ ਵਿਰੁੱਧ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਮੇਤ ਕਈ ਗੰਭੀਰ ਮਾਮਲੇ ਦਰਜ ਹਨ। ਘਟਨਾ ਤੋਂ ਤੁਰੰਤ ਬਾਅਦ ਜਦੋਂ ਮਾਮਲੇ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ ਤਾਂ ਐਸਐਸਪੀ ਹਰਵਿੰਦਰ ਸਿੰਘ ਵਿਰਕ ਅਤੇ ਹੋਰ ਉੱਚ ਅਧਿਕਾਰੀ ਮੌਕੇ ਤੇ ਪਹੁੰਚ ਗਏ।