Ex IG ਅਮਰ ਸਿੰਘ ਚਾਹਲ Cyber ਠਗੀ ਮਾਮਲੇ ‘ਚ ਮੁੰਬਈ ਤੋਂ 3 ਗ੍ਰਿਫਤਾਰ, ਪਟਿਆਲਾ ਲਿਆ ਰਹੀ ਪੁਲਿਸ
ਪਟਿਆਲਾ 'ਚ ਸਾਬਕਾ ਇੰਸਪੈਕਟਰ ਜਨਰਲ (IG) ਅਮਰ ਸਿੰਘ ਚਾਹਲ ਨੇ ਆਪਣੇ ਘਰ ਵਿੱਚ ਖੁਦ ਨੂੰ ਗੋਲੀ ਮਾਰ ਲਈ ਸੀ। ਗੋਲੀ ਲੱਗਣ ਕਾਰਨ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾ ਇਲਾਜ਼ ਕੀਤਾ ਗਿਆ। ਪੁਲਿਸ ਨੂੰ ਤੁਰੰਤ ਘਟਨਾ ਦੀ ਸੂਚਨਾ ਦਿੱਤੀ ਗਈ ਤੇ ਅਮਰ ਸਿੰਘ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਪੁਲਿਸ ਨੇ ਪੰਜਾਬ ਦੇ ਸਾਬਕਾ ਆਈਜੀ ਅਮਰ ਸਿੰਘ ਚਾਹਲ ਨਾਲ ਸਬੰਧਤ 8 ਕਰੋੜ ਰੁਪਏ ਦੇ ਸਾਈਬਰ ਧੋਖਾਧੜੀ ਮਾਮਲੇ ‘ਚ ਤਿੰਨ ਲੋਕਾਂ ਦੀ ਗ੍ਰਿਫਤਾਰੀ ਹੋਈ ਹੈ। ਇਨ੍ਹਾਂ ਤਿੰਨੋਂ ਮੁਲਜ਼ਮਾਂ ਨੂੰ ਮੁੰਬਈ ਤੋਂ ਕਾਬੂ ਕੀਤਾ ਗਿਆ ਹੈ। ਹੁਣ ਇਨ੍ਹਾਂ ਨੂੰ ਪਟਿਆਲਾ ਲਿਆਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਇਸ ਗਿਰੋਹ ਦਾ ਮਾਸਟਰ ਮਾਈਂਡ ਦੁਬਈ ਵਿੱਚ ਬੈਠ ਕੇ ਇਹ ਨੈਕਸਸ ਚਲਾਉਂਦਾ ਹੈ। ਇਸਤੋਂ ਪਹਿਲਾਂਚਾਹਲ ਦੇ ਮੋਬਾਈਲ ਫੋਨ ਤੋਂ ਬਰਾਮਦ ਕੀਤੇ ਗਏ ਸਬੂਤਾਂ ਦੇ ਆਧਾਰ ‘ਤੇ, ਪੁਲਿਸ ਨੇ ਵਟਸਐਪ ਗਰੁੱਪ ਨਾਲ ਜੁੜੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਹੈ, ਜਿਨ੍ਹਾਂ ‘ਚ ਕਈ ਆਈਪੀਐਸ ਅਧਿਕਾਰੀ ਅਤੇ ਸੀਨੀਅਰ ਸੇਵਾਮੁਕਤ ਅਧਿਕਾਰੀ ਸ਼ਾਮਲ ਹਨ। ਵੇਖੋ ਵੀਡੀਓ
Published on: Jan 03, 2026 10:00 PM IST
