ਚੰਡੀਗੜ੍ਹ ‘ਚ ਬੈਕ ਟੂ ਬੈਕ ਹੋਏ ਦੋ ਧਮਾਕੇ, ਮਸ਼ਹੂਰ ਗਾਇਕ ਦਾ ਜੁੜਿਆ ਨਾਂ, ਕਿਸ ਨੇ ਰਚੀ ਸਾਜ਼ਿਸ਼ ਅਤੇ ਕਿਉਂ?
ਰਾਹਤ ਦੀ ਗੱਲ ਇਹ ਹੈ ਕਿ ਧਮਾਕੇ ਵਿੱਚ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ ਨਹੀਂ ਹੈ। ਧਮਾਕੇ ਨੂੰ ਗੰਭੀਰਤਾ ਨਾਲ ਲੈਂਦਿਆਂ ਚੰਡੀਗੜ੍ਹ ਪੁਲਿਸ ਨੇ ਫੋਰੈਂਸਿਕ ਟੀਮ ਨੂੰ ਬੁਲਾਇਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਧਮਾਕੇ ਦੇ ਪਿੱਛੇ ਦਾ ਕਾਰਨ ਜਾਣਨ ਲਈ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਰਾਤ ਕਰੀਬ 3.15 ਵਜੇ ਪਹਿਲਾਂ ਧਮਾਕਾ ਹੋਇਆ ਅਤੇ ਦੂਜਾ ਧਮਾਕਾ 4 ਵਜੇ ਦੇ ਕਰੀਬ ਹੋਇਆ।
ਮੰਗਲਵਾਰ ਤੜਕੇ ਚੰਡੀਗੜ੍ਹ ਦੇ ਸੈਕਟਰ 26 ਵਿੱਚ ਦੋ ਨਾਈਟ ਕਲੱਬਾਂ ਨੇੜੇ ਧਮਾਕੇ ਹੋਏ, ਜਿਸ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮੱਚ ਗਈ। ਚੰਡੀਗੜ੍ਹ ਦੇ ਜਿਨ੍ਹਾਂ ਦੋ ਨਾਈਟ ਕਲੱਬਾਂ ਬਾਹਰ ਧਮਾਕੇ ਹੋਏ, ਉਨ੍ਹਾਂ ਚੋਂ Seivelle Bar & Lounge ਦੇ ਮਾਲਕ ਰੈਪਰ ਬਾਦਸ਼ਾਹ ਹਨ। ਜਾਣਕਾਰੀ ਮੁਤਾਬਕ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਦੇਸੀ ਬੰਬ ਨਾਲ ਇਹ ਧਮਾਕੇ ਕੀਤੇ। ਧਮਾਕੇ ਤੋਂ ਬਾਅਦ ਇਲਾਕੇ ਚ ਦਹਿਸ਼ਤ ਫੈਲ ਗਈ ਹੈ। ਘਟਨਾ ਦੌਰਾਨ ਨਾਈਟ ਕਲੱਬ ਦੇ ਸ਼ੀਸ਼ੇ ਵੀ ਟੁੱਟ ਗਏ। ਖਾਸ ਗੱਲ ਇਹ ਹੈ ਕਿ 3 ਦਸੰਬਰ ਨੂੰ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਚੰਡੀਗੜ੍ਹ ਪਹੁੰਚ ਰਹੇ ਹਨ। ਉਨ੍ਹਾਂ ਦੀ ਫੇਰੀ ਤੋਂ ਪਹਿਲਾਂ ਹੋਏ ਇਨ੍ਹਾਂ ਧਮਾਕਿਆਂ ਕਾਰਨ ਸੁਰੱਖਿਆ ਨੂੰ ਲੈ ਕੇ ਕਈ ਸਵਾਲ ਖੜੇ ਹੋ ਰਹੇ ਹਨ।
Latest Videos

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 'ਆਪ' ਸਰਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਆਹਮੋ-ਸਾਹਮਣੇ

PM Modi in London: ਲੰਡਨ ਵਿੱਚ ਹੋ ਗਈ ਮੋਦੀ-ਮੋਦੀ, ਸਵਾਗਤ ਦੇਖ ਕੇ ਦੁਨੀਆ ਹੈਰਾਨ!

ਬ੍ਰਿਟੇਨ 'ਚ ਏਅਰ ਇੰਡੀਆ ਜਹਾਜ਼ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨੂੰ ਸੌਂਪੀਆਂ ਗਈਆਂ ਕਿਸੇ ਹੋਰ ਦੀਆਂ ਲਾਸ਼ਾਂ

Henley Passport Index: ਭਾਰਤੀ ਪਾਸਪੋਰਟ ਹੋਇਆ ਹੋਰ ਮਜ਼ਬੂਤ, ਹੁਣ ਤੁਸੀਂ ਬਿਨਾਂ ਵੀਜ਼ਾ ਘੁੰਮ ਸਕੋਗੇ ਇੰਨੇ ਦੇਸ਼...
