Gurpatwant Pannun ਕਤਲ ਸਾਜ਼ਿਸ਼ ਨੂੰ ਭਾਰਤ ਨਾਲ ਜੋੜਨ ‘ਤੇ ਵਿਦੇਸ਼ ਮੰਤਰਾਲੇ ਦਾ ਜਵਾਬ, ਜਾਂਚ ਲਈ ਬਣਾਈ ਕਮੇਟੀ
ਅਮਰੀਕਾ ਦਾ ਆਰੋਪ ਹੈ ਕਿ ਭਾਰਤ ਸਰਕਾਰ ਦੇ ਇੱਕ ਅਣਪਛਾਤੇ ਅਧਿਕਾਰੀ ਦੇ ਇਸ਼ਾਰੇ ਤੇ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਖਾਲਿਸਤਾਨੀ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਹੁਣ ਭਾਰਤ ਸਰਕਾਰ ਨੇ ਇਸ ਮਾਮਲੇ ਤੇ ਚਿੰਤਾ ਪ੍ਰਗਟਾਈ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ, ਜੋ ਜਾਂਚ ਵਿੱਚ ਲੱਗੀ ਹੋਈ ਹੈ।
ਖਾਲਿਸਤਾਨ ਪੱਖੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਆਰੋਪਾਂ ਤਹਿਤ ਅਮਰੀਕਾ ਦੇ ਨਿਆਂ ਵਿਭਾਗ ਵਿੱਚ ਇੱਕ ਭਾਰਤੀ ਨਾਗਰਿਕ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਗਈ ਹੈ। ਅਮਰੀਕਾ ਦਾ ਆਰੋਪ ਹੈ ਕਿ ਭਾਰਤ ਸਰਕਾਰ ਦੇ ਇੱਕ ਅਣਪਛਾਤੇ ਅਧਿਕਾਰੀ ਦੇ ਇਸ਼ਾਰੇ ਤੇ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੇ ਖਾਲਿਸਤਾਨੀ ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚੀ ਸੀ। ਇਸ ਦੇ ਲਈ ਉਸਨੇ ਕਥਿਤ ਤੌਰ ਤੇ ਇੱਕ ਕਾਤਲ ਨਾਲ ਇੱਕ ਲੱਖ ਡਾਲਰ ਦਾ ਸੌਦਾ ਕੀਤਾ।
ਇਸ ਵਿੱਚ 15 ਹਜ਼ਾਰ ਡਾਲਰ ਦੀ ਰਕਮ ਐਡਵਾਂਸ ਵਿੱਚ ਦਿੱਤੀ ਗਈ ਸੀ। ਨਿਖਿਲ ਗੁਪਤਾ ਨੂੰ ਕਥਿਤ ਤੌਰ ਤੇ ਅਮਰੀਕਾ ਦੀ ਸਲਾਹ ਤੇ 30 ਜੂਨ ਨੂੰ ਚੈੱਕ ਗਣਰਾਜ ਤੋਂ ਗ੍ਰਿਫਤਾਰ ਕੀਤਾ ਗਿਆ ਸੀ।
ਹੁਣ ਭਾਰਤ ਸਰਕਾਰ ਨੇ ਇਸ ਮਾਮਲੇ ਤੇ ਚਿੰਤਾ ਪ੍ਰਗਟਾਈ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ, ਜੋ ਜਾਂਚ ਵਿੱਚ ਲੱਗੀ ਹੋਈ ਹੈ। ਮੰਤਰਾਲੇ ਨੇ ਫਿਲਹਾਲ ਜਾਂਚ ਤੋਂ ਬਿਨਾਂ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਮਾਮਲੇ ਦੇ ਸਾਰੇ ਪਹਿਲੂਆਂ ਨੂੰ ਘੋਖਣ ਲਈ ਉੱਚ ਪੱਧਰੀ ਜਾਂਚ ਕਮੇਟੀ ਬਣਾਈ ਗਈ ਹੈ। ਕਮੇਟੀ ਦੀ ਜਾਂਚ ਦੇ ਆਧਾਰ ਤੇ ਕੁਝ ਕਾਰਵਾਈ ਕੀਤੀ ਜਾ ਸਕਦੀ ਹੈ।