ਖਨੌਰੀ ਬਾਰਡਰ ‘ਤੇ ਮੁੜ ਕਿਸਾਨਾਂ ਦਾ ਇੱਕਠ, ਪੱਕੇ ਮੋਰਚੇ ਦਾ ਐਲਾਨ
ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸਾਡੇ ਵੱਲੋਂ ਕਿਸਾਨਾਂ ਦੀ ਬਹੁਤ ਘੱਟ ਗਿਣਤੀ ਨੂੰ ਲੈ ਕੇ ਦਿੱਲੀ ਜੰਤਰ-ਮੰਤਰ ਵੱਲ ਪੈਦਲ ਯਾਤਰਾ ਦਾ ਪ੍ਰੋਗਰਾਮ ਸੀ। ਸਰਕਾਰ ਇਸ ਨੂੰ ਅੱਗੇ ਵਧਣ ਨਹੀਂ ਦੇਣਾ ਚਾਹੁੰਦੀ ਤੇ ਭਾਰੀ ਬੈਰਕੇਡਿੰਗ ਕਰ ਦਿੱਤੀ ਹੈ।
ਬੀਤੇ ਕੱਲ੍ਹ, ਐਤਵਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਅਗਵਾਈ ‘ਚ ਕਰੀਬ 51 ਕਿਸਾਨਾਂ ਨੇ ਪਿੰਡ ਦਾਤਾ ਸਿੰਘ ਵਾਲਾ ਤੋਂ ਖਨੌਰੀ ਬਾਰਡਰ ਰਾਹੀਂ ਦਿੱਲੀ ਵੱਲ ਪੈਦਲ ਮਾਰਚ ਕਰਨੀ ਸੀ। ਪਰ, ਇਸ ਤੋਂ ਪਹਿਲਾਂ ਹੀ ਹਰਿਆਣਾ ਪੁਲਿਸ ਨੇ ਖਨੌਰੀ ਬਾਰਡਰ ‘ਤੇ ਸੀਮਟ ਬੈਰਕੇਡਿੰਗ, ਕੰਢਿਆਲੀ ਤਾਰ ਤੇ ਕੰਨਟੇਨਰਾਂ ਨਾਲ ਰਸਤਾ ਸੀਲ ਕਰ ਦਿੱਤਾ। ਇਸ ਤੋਂ ਬਾਅਦ ਕਿਸਾਨਾਂ ਨੇ ਖਨੌਰੀ ਬਾਰਡਰ ‘ਤੇ ਹੀ ਪੱਕਾ ਮੋਰਚਾ ਲਗਾ ਲਿਆ ਤੇ ਰਾਤ ਸੜਕ ‘ਤੇ ਹੀ ਕੱਟੀ। ਕਿਸਾਨ ਭਾਰਤ-ਅਮਰੀਕਾ ਟ੍ਰੇਡ ਡੀਲ, ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਸਮੇਤ ਹੋਰ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ।
Published on: Aug 17, 2026 02:05 PM
Follow Us
Latest Videos
ਬਾਬਾ ਸਾਹਿਬ ਅੰਬੇਡਕਰ ਦੀ ਪ੍ਰਤਿਮਾ ਦੀ ਬੇਅਦਬੀ ਦਾ ਮਾਮਲਾ, ਅੱਜ ਜਲੰਧਰ- ਹੁਸ਼ਿਆਰਪੁਰ ਬੰਦ
iPhone Duo: ਐਪਲ ਦਾ ਪਹਿਲਾ Foldable iPhone Duo ਲਾਂਚ, ਕੀਮਤ 4,49,900 ਰੁਪਏ
BRICS Summit 2026: ਦਿੱਲੀ ਵਿੱਚ BRICS ਸੰਮੇਲਨ ਨੂੰ ਲੈ ਕੇ ਸੁਰੱਖਿਆ ਸਖ਼ਤ
ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, ਪੁੱਤਰ ਮਹਿੰਦਰ ਭਗਤ ਬੋਲੇ - ਮੈਨੂੰ ਆਪਣੇ ਪਿਤਾ 'ਤੇ ਮਾਣ