ਧੀ ਦੇ ਵਿਆਹ ‘ਚੋਂ ਪੁਲਿਸ ਨੇ ਚੁੱਕਿਆ ਪਿਓ, ਮੋਟਰਾਂ-ਟ੍ਰਾਂਸਫਾਰਮਰ ਚੋਰੀ ਕਰਨ ਦਾ ਆਰੋਪ

| Edited By: Kusum Chopra

| Aug 20, 2026 | 1:18 PM IST

ਇਸ ਮੌਕੇ ਲੜਕੀ ਦੇ ਭਰਾ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਭੈਣ ਦਾ ਵਿਆਹ ਸੀ ਤੇ ਅਨੰਦ ਕਾਰਜ ਹੋ ਰਹੇ ਸਨ ਕਿ ਉਸੇ ਵੇਲੇ ਆਪਣੇ ਆਪ ਨੂੰ ਗਿੱਦੜਬਾਹਾ ਦੀ ਪੁਲਿਸ ਦੇ ਮੁਲਾਜ਼ਮ ਦੱਸਣ ਵਾਲੇ ਕਰਮਚਾਰੀ, ਜਿਨ੍ਹਾਂ ਨੇ ਸਿਵਲ ਕੱਪੜੇ ਪਾਏ ਹੋਏ ਸਨ, ਜਬਰੀ ਉਨ੍ਹਾਂ ਦੇ ਪਿਤਾ ਨੂੰ ਟ੍ਰਾਂਸਫਾਰਮਰ ਤੇ ਮੋਟਰਾਂ ਚੋਰੀ ਦੇ ਮਾਮਲੇ 'ਚ ਸ਼ਾਮਲ ਦੱਸ ਕੇ ਆਪਣੇ ਨਾਲ ਲੈ ਗਏ।

ਫਰੀਦਕੋਟ ਦੇ ਪਿੰਡ ਸੰਧਵਾਂ ‘ਚ ਉਸ ਵੇਲੇ ਹਾਈ ਵੋਲਟੇਜ਼ ਡਰਾਮਾ ਦੇਖਣ ਨੂੰ ਮਿਲਿਆ, ਜਦੋਂ ਇੱਕ ਵਿਆਹ ਸਮਾਗਮ ‘ਚ ਰੰਗ ਵਿੱਚ ਭੰਗ ਪੈ ਗਿਆ। ਪੁਲਿਸ ਵੱਲੋਂ ਆਨੰਦ ਕਾਰਜਾਂ ਦੇ ਦੌਰਾਨ ਲੜਕੀ ਦੇ ਪਿਤਾ ਨੂੰ ਚੁੱਕ ਕੇ ਆਪਣੀ ਗੱਡੀ ਵਿੱਚ ਨਾਲ ਲਿਜਾਇਆ ਗਿਆ। ਹਾਲਾਂਕਿ, ਇਸ ਗ੍ਰਿਫ਼ਤਾਰੀ ਮੌਕੇ ਕਾਫੀ ਹੰਗਾਮਾ ਵੀ ਹੋਇਆ, ਜਿੱਥੇ ਪਰਿਵਾਰਕ ਮੈਂਬਰਾਂ ਤੇ ਪੁਲਿਸ ‘ਚ ਧੱਕਾ-ਮੁੱਕੀ ਵੀ ਹੋਈ ਅਤੇ ਗ੍ਰਿਫ਼ਤਾਰੀ ਦੇ ਵਿਰੋਧ ‘ਚ ਇੱਕ ਵਿਅਕਤੀ ਪੁਲਿਸ ਦੀ ਗੱਡੀ ਅੱਗੇ ਲੇਟ ਗਿਆ, ਜਿਸ ਨੂੰ ਕੇ ਪਾਸੇ ਕਰ ਪੁਲਿਸ ਮੁਲਜ਼ਮ ਨੂੰ ਲੈ ਕੇ ਨਿਕਲ ਗਈ।

Published on: Aug 20, 2026 01:05 PM IST
Loading...
Unable to load recommendations.
Follow Us