ਕਿਸਾਨ ਆਗੂ ਜਗਜੀਤ ਡੱਲੇਵਾਲ ਡਾਕਟਰੀ ਮਦਦ ਲੈਣ ਲਈ ਤਿਆਰ ਪਰ ਰੱਖੀ ਵੱਡੀ ਸ਼ਰਤ!
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ, ਜੋ ਮਰਨ ਵਰਤ ਤੇ ਹਨ। ਇਸ ਮੁਲਾਕਾਤ ਵਿੱਚ ਉਹਨਾਂ ਨੇ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਲੈਣ ਲਈ ਮਨਾਇਆ ਅਤੇ ਕੇਂਦਰ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ।ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਤੇ ਗੱਲਬਾਤ ਕਰਨ ਲਈ ਆਏ ਸੱਦੇ ਤੋਂ ਬਾਅਦ ਜਗਜੀਤ ਡੱਲੇਵਾਲ ਦੇ ਹੱਕ ਵਿੱਚ ਭੁੱਖ ਹੜਤਾਲ ਕਰਨ ਵਾਲੇ 121 ਕਿਸਾਨਾਂ ਨੇ ਆਪਣਾ ਵਰਤ ਖ਼ਤਮ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ਤੇ ਚੱਲ ਰਹੇ ਕਿਸਾਨ ਅੰਦੋਲਨ ਸਬੰਧੀ 14 ਫਰਵਰੀ ਨੂੰ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਹੋਵੇਗੀ। ਸ਼ਨੀਵਾਰ ਨੂੰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਸਕੱਤਰ ਪ੍ਰਿਯਰੰਜਨ ਖਨੌਰੀ ਸਰਹੱਦ ਤੇ ਪਹੁੰਚੇ। ਇੱਥੇ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲੇ, ਜੋ ਮਰਨ ਵਰਤ ਤੇ ਹਨ। ਇਸ ਮੁਲਾਕਾਤ ਵਿੱਚ ਉਹਨਾਂ ਨੇ ਡੱਲੇਵਾਲ ਨੂੰ ਮੈਡੀਕਲ ਸਹੂਲਤਾਂ ਲੈਣ ਲਈ ਮਨਾਇਆ ਅਤੇ ਕੇਂਦਰ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ।ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਤੇ ਗੱਲਬਾਤ ਕਰਨ ਲਈ ਆਏ ਸੱਦੇ ਤੋਂ ਬਾਅਦ ਜਗਜੀਤ ਡੱਲੇਵਾਲ ਦੇ ਹੱਕ ਵਿੱਚ ਭੁੱਖ ਹੜਤਾਲ ਕਰਨ ਵਾਲੇ 121 ਕਿਸਾਨਾਂ ਨੇ ਆਪਣਾ ਵਰਤ ਖ਼ਤਮ ਕਰ ਦਿੱਤਾ ਹੈ। ਕਿਸਾਨ ਆਗੂਆਂ ਦੇ ਇਸ ਫੈਸਲੇ ਤੋਂ ਬਾਅਦ ਹੁਣ ਸਿਰਫ਼ ਡੱਲੇਵਾਲ ਹੀ ਮਰਨ ਵਰਤ ਤੇ ਰਹਿਣਗੇ।
Latest Videos