ਪੰਜਾਬਚੋਣਾਂ 2024ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਕਿਸਾਨ ਆਗੂ ਪੰਧੇਰ ਦਾ ਐਲਾਨ, ਡੱਲੇਵਾਲ ਦੀ ਥਾਂ ਮਰਨ ਵਰਤ ਤੇ ਬੈਠਣਗੇ ਸੁਖਜੀਤ

ਕਿਸਾਨ ਆਗੂ ਪੰਧੇਰ ਦਾ ਐਲਾਨ, ਡੱਲੇਵਾਲ ਦੀ ਥਾਂ ਮਰਨ ਵਰਤ ਤੇ ਬੈਠਣਗੇ ਸੁਖਜੀਤ

tv9-punjabi
TV9 Punjabi | Published: 26 Nov 2024 17:44 PM

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ 26 ਨਵੰਬਰ ਤੋਂ ਭੁੱਖ ਹੜਤਾਲ ਤੇ ਬੈਠਣ ਦਾ ਐਲਾਨ ਕੀਤਾ ਸੀ। ਉਹਨਾਂ ਨੇ ਕਿਹਾ ਕਿ ਇਸ ਦਿਨ ਦੀ ਚੋਣ ਇਸ ਕਰਕੇ ਕੀਤੀ ਗਈ ਹੈ ਕਿਉਂਕਿ ਕਿਸਾਨ ਅੰਦੋਲਨ ਵੀ ਇਸੇ ਦਿਨ ਤੋਂ ਦਿੱਲੀ ਵੱਲ ਚੱਲਿਆ ਸੀ। ਐਮ ਐਸ ਪੀ ਨੂੰ ਕਾਨੂੰਨੀ ਗਰੰਟੀ ਬਣਾਉਣ ਦੀ ਮੰਗ ਨੂੰ ਲੈਕੇ ਡੱਲੇਵਾਲ ਵੱਲੋਂ ਭੁੱਖ ਹੜਤਾਲ ਕੀਤੀ ਜਾਣੀ ਸੀ।

ਪੰਜਾਬ ਹਰਿਆਣਾ ਦੇ ਬਾਰਡਰ ਤੇ ਬੈਠੇ ਕਿਸਾਨਾਂ ਵੱਲੋਂ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕੀਤੀ ਗਈ। ਜਿਸ ਵਿੱਚ ਪੰਧੇਰ ਨੇ ਕੇਂਦਰ ਸਰਕਾਰ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਕਿ ਸਰਕਾਰ ਕੋਲ 10 ਦਿਨਾਂ ਦਾ ਸਮਾਂ ਹੈ। ਜੇਕਰ ਉਹ ਕਿਸਾਨਾਂ ਨਾਲ ਗੱਲਬਾਤ ਕਰਨਾ ਚਾਹੁੰਦੇ ਹਨ ਤਾਂ ਕਰ ਸਕਦੇ ਹਨ।ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਥਾਂ ਕੋਈ ਇੱਕ ਕਿਸਾਨ ਮਰਨ ਵਰਤ ਤੇ ਬੈਠੇਗਾ। ਪਹਿਲਾਂ ਕਿਸਾਨ ਸੁਖਜੀਤ ਸਿੰਘ ਮਰਨ ਵਰਤ ਤੇ ਬੈਠਣਗੇ। ਉਹਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨਾਲ ਕਿਸਾਨਾਂ ਦੀ ਲੜਾਈ ਹੈ।