ਕਿਸਾਨ ਪ੍ਰਦਰਸ਼ਨ ਦਾ ਚੌਥਾ ਦਿਨ, ਸ਼ੰਭੂ ਬਾਰਡਰ ‘ਤੇ ਕਿਹੋ ਜਿਹੇ ਹਨ ਹਾਲਾਤ, ਵੇਖੋ…

| Edited By: Kusum Chopra

| Feb 16, 2024 | 12:17 PM IST

Farment Protest: ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਦੇ ਮੰਤਰੀਆਂ ਵਿਚਾਲੇ ਹੁਣ ਐਤਵਾਰ ਨੂੰ ਦੁਬਾਰਾ ਮੀਟਿੰਗ ਹੋਵੇਗੀ। ਉਦੋਂ ਤੱਕ ਦੋਵਾਂ ਧਿਰਾਂ ਨੇ ਸ਼ਾਂਤੀ ਬਣਾਈ ਰੱਖਣ ਦਾ ਭਰੋਸਾ ਦਿੱਤਾ ਹੈ। ਮੀਟਿੰਗ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੇਂਦਰੀ ਮੰਤਰੀ ਅਰਜੁਨ ਮੁੰਡਾ, ਪੀਯੂਸ਼ ਗੋਇਲ, ਨਿਤਿਆਨੰਦ ਰਾਏ ਵੀ ਮੌਜੂਦ ਸਨ।

ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਬੈਠਕ ਇੱਕ ਵਾਰ ਫਿਰ ਬੇਸਿੱਟਾ ਰਹੀ ਹੈ। ਵੀਰਵਾਰ ਨੂੰ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਹੋਈ ਤੀਜੇ ਦੌਰ ਦੀ ਗੱਲਬਾਤ ਵੀ ਬਿਨਾਂ ਕਿਸੇ ਨਤੀਜ਼ੇ ਤੇ ਪਹੁੰਚਿਆ ਹੀ ਖ਼ਤਮ ਹੋ ਗਈ। ਇਹ ਬੈਠਕ ਰਾਤ 8 ਵਜੇ ਤੋਂ ਦੇਰ ਰਾਤ 1 ਵਜਕੇ 30 ਮਿੰਟ ਤੱਕ ਚੱਲੀ। ਸੂਤਰਾਂ ਮੁਤਾਬਕ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਤੇ ਕਾਨੂੰਨ ਬਣਾਉਣ ਲਈ ਇਕ ਕਮੇਟੀ ਬਣਾਉਣ ਦਾ ਪ੍ਰਸਤਾਵ ਰੱਖਿਆ, ਜਿਸ ਵਿਚ ਕਿਸਾਨਾਂ ਅਤੇ ਸਰਕਾਰ ਦੋਵਾਂ ਦੇ ਪ੍ਰਤੀਨਿਧ ਹੋਣਗੇ। ਉੱਧਰ, ਕਿਸਾਨ ਪਿਛਲੇ ਤਿੰਨ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਬੈਠੇ ਹਨ। ਚੌਥੇ ਦਿਨ ਬਾਰਡਰ ਤੇ ਕਿਸ ਤਰ੍ਹਾਂ ਦੇ ਹਾਲਾਤ ਹਨ, ਜਾਣਨ ਲਈ ਵੇਖੋ ਸਾਡੀ ਇਹ ਸਪੈਸ਼ਲ ਰਿਪੋਰਟ
Published on: Feb 16, 2024 12:03 PM IST