ਕਿਸਾਨਾਂ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ, ਸਰਵਣ ਸਿੰਘ ਪੰਧੇਰ ਨੇ ਕੀਤਾ ਵੱਡਾ ਐਲਾਨ

| Edited By: Isha Sharma

Dec 30, 2024 | 5:13 PM

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ, ਅਸੀਂ ਕਿਸੇ ਨੂੰ ਆਪਣੀਆਂ ਦੁਕਾਨਾਂ ਬੰਦ ਕਰਨ ਲਈ ਮਜਬੂਰ ਨਹੀਂ ਕੀਤਾ। ਵਪਾਰ ਮੰਡਲ, ਕਮਿਸ਼ਨ ਏਜੰਟ ਐਸੋਸੀਏਸ਼ਨਾਂ, ਯੂਨੀਅਨਾਂ ਤੇ ਯੂਨੀਅਨਾਂ ਦਾ ਸਮਰਥਨ ਪ੍ਰਾਪਤ ਹੋਇਆ। ਕਰੀਬ 270 ਥਾਵਾਂ ਤੇ ਪ੍ਰਦਰਸ਼ਨ ਹੋਏ।

ਪੰਜਾਬ- ਹਰਿਆਣਾ ਦੇ ਸ਼ੰਭੂ ਤੇ ਖਨੌਰੀ ਬਾਰਡਰ ਤੇ ਚੱਲ ਰਹੇ ਅੰਦੋਲਨ ਦੇ ਸਮਰਥਨ ਚ ਕਿਸਾਨਾਂ ਵੱਲੋਂ ਅੱਜ ਯਾਨੀ ਸੋਮਵਾਰ ਨੂੰ ਪੰਜਾਬ ਬੰਦ ਰੱਖਿਆ। ਇਹ ਬੰਦ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਰੱਖਿਆ ਗਿਆ। ਕਿਸਾਨ 140 ਥਾਵਾਂ ਤੇ ਹਾਈਵੇਅ ਤੇ ਰੇਲਵੇ ਟਰੈਕ ਤੇ ਬੈਠੇ ਰਹੇ। ਇਸ ਦੌਰਾਨ ਅੰਮ੍ਰਿਤਸਰ-ਜਲੰਧਰ-ਪਾਣੀਪਤ-ਦਿੱਲੀ ਅਤੇ ਅੰਮ੍ਰਿਤਸਰ-ਜੰਮੂ ਦੀ ਆਵਾਜਾਈ ਪੂਰੀ ਤਰ੍ਹਾਂ ਬੰਦ ਰਹੀ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਣੇ ਸਾਰੀਆਂ ਯੂਨੀਵਰਸਿਟੀਆਂ ਨੇ ਅੱਜ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ।