ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
Farmers Protest: ਕਿਸਾਨਾਂ ਨੇ ਸਰਕਾਰ ਦਾ ਪ੍ਰਸਤਾਵ ਠੁਕਰਾ ਦਿੱਤਾ, ਹੁਣ 21 ਫਰਵਰੀ ਨੂੰ ਦਿੱਲੀ ਵੱਲ ਮਾਰਚ

Farmers Protest: ਕਿਸਾਨਾਂ ਨੇ ਸਰਕਾਰ ਦਾ ਪ੍ਰਸਤਾਵ ਠੁਕਰਾ ਦਿੱਤਾ, ਹੁਣ 21 ਫਰਵਰੀ ਨੂੰ ਦਿੱਲੀ ਵੱਲ ਮਾਰਚ

tv9-punjabi
TV9 Punjabi | Published: 20 Feb 2024 11:11 AM

Protest:ਕਿਸਾਨ ਆਗੂਆਂ ਦਾ ਦਾਅਵਾ ਹੈ ਕਿ ਸਰਕਾਰ ਵੱਲੋਂ ਦਿੱਤੀ ਗਈ ਤਜਵੀਜ਼ ਵਿੱਚ ਕੋਈ ਨਵੀਂ ਗੱਲ ਨਹੀਂ ਹੈ। ਇਸ ਲਈ ਹੁਣ ਧਰਨਾਕਾਰੀ ਕਿਸਾਨ 21 ਫਰਵਰੀ ਨੂੰ ਸਵੇਰੇ 11 ਵਜੇ ਦਿੱਲੀ ਵੱਲ ਮਾਰਚ ਕਰਨਗੇ।

ਅੰਦੋਲਨਕਾਰੀ ਕਿਸਾਨਾਂ ਨੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੇਂਦਰ ਸਰਕਾਰ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ। ਕਿਸਾਨ ਆਗੂਆਂ ਨੇ ਕਿਹਾ ਹੈ ਕਿ ਉਨ੍ਹਾਂ ਦੀ ਮੰਗ ਹੈ ਕਿ ਸਰਕਾਰ 23 ਫ਼ਸਲਾਂ ਦੀ ਕਾਨੂੰਨੀ ਗਾਰੰਟੀ ਦੇਵੇ, ਨਾਲ ਹੀ ਸਰਕਾਰ ਦੱਸੇ ਕਿ ਕਰਜ਼ਾ ਮੁਆਫ਼ੀ ਬਾਰੇ ਉਸ ਨੇ ਕੀ ਸੋਚਿਆ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਸਰਕਾਰ ਦੇ ਇਰਾਦੇ ਠੀਕ ਨਹੀਂ ਹਨ।