ਕੱਲ੍ਹ ਤੱਕ ਕੂਚ ਨੂੰ ਕੀਤਾ ਮੁਲਤਵੀ ,ਸਰਵਣ ਸਿੰਘ ਪੰਧੇਰ ਨੇ ਕਿਉਂ ਵਾਪਿਸ ਬੁਲਾਇਆ ਜਥਾ ?
ਕਿਸਾਨ ਆਗੂ ਨੇ ਕਿਹਾ ਹੈ ਕਿ ਕਿਸਾਨਾਂ ਅਤੇ ਪੁਲਿਸ ਵਿਚਕਾਰ ਹੋਈ ਤਕਰਾਰ ਵਿੱਚ ਕਈ ਕਿਸਾਨ ਜ਼ਖਮੀ ਹੋਏ ਹਨ। ਇਸ ਲਈ ਅਸੀਂ ਜਥੇ ਨੂੰ ਵਾਪਿਸ ਬੁਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਅੰਦੋਲਨ ਦੀ ਅਗਲੀ ਰਣਨੀਤੀ ਜਲਦ ਤੈਅ ਕੀਤੀ ਜਾਵੇਗੀ।
ਸ਼ੰਭੂ ਸਰਹੱਦ ਤੇ ਸੁਰੱਖਿਆ ਕਰਮੀਆਂ ਵੱਲੋਂ ਦਾਗੇ ਗਏ ਅੱਥਰੂ ਗੈਸ ਦੇ ਗੋਲਿਆਂ ਕਾਰਨ ਕੁਝ ਕਿਸਾਨਾਂ ਦੇ ਜ਼ਖਮੀ ਹੋਣ ਤੋਂ ਬਾਅਦ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਦਿੱਲੀ ਵੱਲ ਆਪਣਾ ਪੈਦਲ ਮਾਰਚ ਮੁਲਤਵੀ ਕਰ ਦਿੱਤਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੁਝ ਕਿਸਾਨਾਂ ਦੀਆਂ ਸੱਟਾਂ ਨੂੰ ਦੇਖਦਿਆਂ ਅਸੀਂ ਅੱਜ ਲਈ ਜਥਾ ਵਾਪਸ ਬੁਲਾ ਲਿਆ ਹੈ। ਕਿਸਾਨਾਂ ਦਾ ਜਥਾ ਜੋ ਕੱਲ੍ਹ ਜਾਣਾ ਸੀ ਹੁਣ ਪਰਸੋਂ ਚਲੇਗਾ।ਉਨ੍ਹਾਂ ਕਿਹਾ ਕਿ 101 ਕਿਸਾਨਾਂ ਦਾ ਸਮੂਹ ਕੱਲ੍ਹ ਦੁਪਹਿਰ 12 ਵਜੇ ਇੱਕ ਵਾਰ ਫਿਰ ਅੱਗੇ ਵਧੇਗਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਅੱਜ ਹਰਿਆਣਾ ਪੁਲਿਸ ਦੇ ਐਸ.ਪੀ ਨੇ ਸਾਨੂੰ ਪੁੱਛਿਆ ਸੀ ਕਿ ਤੁਸੀਂ ਕੇਂਦਰ ਸਰਕਾਰ ਨਾਲ ਕਿਸ ਪੱਧਰ ਦੀ ਗੱਲਬਾਤ ਚਾਹੁੰਦੇ ਹੋ ਤਾਂ ਅਸੀਂ ਉਨ੍ਹਾਂ ਨੂੰ ਕਿਹਾ ਕਿ ਅਸੀਂ ਕਿਸੇ ਵੀ ਕੇਂਦਰੀ ਮੰਤਰੀ ਅਤੇ ਖਾਸ ਕਰਕੇ ਕੇਂਦਰ ਦੇ ਖੇਤੀਬਾੜੀ ਮੰਤਰੀ ਨਾਲ ਗੱਲ ਕਰਾਂਗੇ। ਸਰਕਾਰ ਲਈ ਤਿਆਰ ਰਹੇਗੀ।
Latest Videos