ਪੰਜਾਬਚੋਣਾਂ 2025ਦੇਸ਼ਦੁਨੀਆਨੌਲੇਜਟ੍ਰੈਂਡਿੰਗਮਨੋਰੰਜਨਵੈੱਬ ਸਟੋਰੀਜ਼ਖੇਡਾਂਆਟੋਕ੍ਰਾਈਮਧਰਮਵੀਡੀਓਸਿਹਤਲਾਈਫਸਟਾਈਲਕਾਰੋਬਾਰਟੈਕਨੋਲਜੀਫੋਟੋ ਗੈਲਰੀ
ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਖੜ੍ਹੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ

ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਖੜ੍ਹੇ ਹਜ਼ਾਰਾਂ ਟਰੈਕਟਰ, ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਐਲਾਨ ਕੀਤਾ

tv9-punjabi
TV9 Punjabi | Published: 13 Feb 2024 13:56 PM

Delhi Chlo March: ਦਿੱਲੀ ਵੱਲ ਮਾਰਚ ਕਰਨ ਤੇ ਅੜੇ ਹੋਏ ਕਿਸਾਨਾਂ ਅਤੇ ਸਰਕਾਰ ਵਿਚਾਲੇ MSP ਮੰਗਾਂ ਤੇ ਸਹਿਮਤੀ ਨਹੀਂ ਬਣ ਪਾਈ ਹੈ। ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਦੇ ਨੁਮਾਇੰਦਿਆਂ ਦਰਮਿਆਨ ਚੱਲ ਰਹੀ ਮੀਟਿੰਗ ਤੋਂ ਆ ਰਹੀਆਂ ਖ਼ਬਰਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ ਸੀ ਕਿ ਸਰਕਾਰ ਅਤੇ ਕਿਸਾਨ ਕਈ ਮੁੱਦਿਆਂ ਤੇ ਇੱਕ ਦੂਜੇ ਨਾਲ ਸਹਿਮਤ ਹਨ। ਚਾਰ ਤੋਂ ਪੰਜ ਮੰਗਾਂ ਤੇ ਸਮਝੌਤਾ ਹੋ ਗਿਆ ਸੀ ਅਤੇ MSP ਤੇ ਸਹਿਮਤੀ ਨਹੀਂ ਬਣ ਸਕੀ ਸੀ।

ਪੰਜਾਬ ਦੇ ਕਿਸਾਨ ਦਿੱਲੀ ਵੱਲ ਮਾਰਚ ਕਰਨ ਤੇ ਅੜੇ ਹੋਏ ਹਨ, ਇਸ ਲਈ ਕੇਂਦਰ ਸਰਕਾਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਸਰਹੱਦਾਂ ਤੇ ਬੈਰੀਕੇਡਿੰਗ ਕੀਤੀ ਜਾ ਰਹੀ ਹੈ। ਹਰਿਆਣਾ ਸਰਕਾਰ ਨੇ ਵੀ ਸ਼ੰਭੂ ਬਾਰਡਰ ਨੂੰ ਸੀਲ ਕਰ ਦਿੱਤਾ ਹੈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੂਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਅਰਧ ਸੈਨਿਕ ਬਲਾਂ ਦੀਆਂ ਕੰਪਨੀਆਂ ਵੀ ਹਰਿਆਣਾ ਭੇਜੀਆਂ ਹਨ। ਹਾਲਾਂਕਿ ਇਸ ਤੋਂ ਪਹਿਲਾਂ ਵੀ ਕੇਂਦਰ ਸਰਕਾਰ ਕਿਸਾਨਾਂ ਨਾਲ ਸੁਲ੍ਹਾ ਕਰਨਾ ਚਾਹੁੰਦੀ ਹੈ। ਇਸੇ ਲਈ ਚੰਡੀਗੜ੍ਹ ਵਿੱਚ ਪਿਛਲੇ ਤਿੰਨ ਘੰਟਿਆਂ ਤੋਂ ਕੇਂਦਰੀ ਮੰਤਰੀ ਅਤੇ ਕਿਸਾਨਾਂ ਨਾਲ ਗੱਲਬਾਤ ਚੱਲ ਰਹੀ ਹੈ, ਜਿਸ ਵਿੱਚੋਂ ਕੁਝ ਮੁੱਦਿਆਂ ਤੇ ਸਹਿਮਤੀ ਬਣਦੀ ਨਜ਼ਰ ਆ ਰਹੀ ਹੈ।