Farmers Protest: ਪੁਲਿਸ ਨੇ ਛੱਡੇ ਕਿਸਾਨਾਂ ‘ਤੇ ਅੱਥਰੂ ਗੈਸ ਦੇ ਗੋਲੇ

| Edited By: Kusum Chopra

| Feb 13, 2024 | 4:42 PM

Farmers Protest 2.0 : ਸੰਭੂ ਬਾਰਡਰ 'ਤੇ ਕਿਸਾਨਾਂ ਨੇ ਹਰਿਆਣਾ ਵਿੱਚ ਦਾਖਿਲ ਹੋਣ ਦੀ ਕੋਸ਼ਿਸ ਕੀਤੀ ਹੈ ਜਿਨ੍ਹਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਕਿਸਾਨਾਂ ਉੱਪਰ ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਸੁੱਟੇ। ਕਿਸਾਨਾਂ ਵੱਲੋਂ ਬੈਰੀਕੇਟਿੰਗ ਹਟਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਹਰਿਆਣਾ ਵਿੱਚ ਸਰਕਾਰ ਵੱਲੋਂ ਇੰਟਰਨੈੱਟ ਬੰਦ ਕੀਤਾ ਗਿਆ ਹੈ।

ਪੰਜਾਬ ਦੇ ਵਿੱਚੋਂ ਕਿਸਾਨ ਵੱਡੀ ਗਿਣਤੀ ਵਿੱਚ ਦਿੱਲੀ ਵੱਲ ਕੂਚ ਕਰ ਰਹੇ ਹਨ। ਪੰਜਾਬ ਤੋਂ ਚੱਲਣ ਤੋਂ ਬਾਅਦ ਕਿਸਾਨ ਸੰਭੂ ਅਤੇ ਖਨੌਰੀ ਬਾਰਡਰ ਰਾਹੀਂ ਹਰਿਆਣਾ ਵਿੱਚ ਦਾਖਿਲ ਹੋਣਗੇ। ਜਿਸ ਨੂੰ ਦੇਖਦਿਆਂ ਹਰਿਆਣਾ ਅਤੇ ਦਿੱਲੀ ਦੀਆਂ ਸਰਹੱਦਾਂ ਉੱਪਰ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ। ਜਿਸ ਕਾਰਨ ਕਈ ਥਾਵਾਂ ਤੇ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿਚਾਲੇ ਟਕਰਾਅ ਹੋਣ ਦੀ ਸੰਭਾਵਨਾ ਹੈ। ਦੁਪਿਹਰ ਤੋਂ ਬਾਅਦ ਕਿਸਾਨ ਦਿੱਲੀ ਦੇ ਨੇੜਲੇ ਇਲਾਕਿਆਂ ਵਿੱਚ ਪਹੁੰਚ ਸਕਦੇ ਹਨ।

Published on: Feb 13, 2024 01:05 PM