Farmers Protest 2024: ਦਿੱਲੀ ਦੇ ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ‘ਦਿੱਲੀ ਚਲੋ ਅੰਦੋਲਨ’ ਨੂੰ ਰੋਕਣ ਲਈ ਪੁਲਿਸ ਦੀ ਤਿਆਰੀਆਂ ਮੁਕੰਮਲ
Protest: 13 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਦਿੱਲੀ ਚਲੋ ਮਾਰਚ ਤੋਂ ਪਹਿਲਾਂ ਦਿੱਲੀ ਪੁਲਿਸ ਵੱਲੋਂ ਸਿੰਘੂ ਬਾਰਡਰ ਨੂੰ ਇੱਕ ਵਾਰ ਫਿਰ ਸੀਲ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਿੰਘੂ ਅਤੇ ਟਿੱਕਰੀ ਸਰਹੱਦ ਤੇ ਸੀਮਿੰਟ ਦੇ ਬੈਰੀਕੇਡ ਵੀ ਲਗਾਏ ਗਏ ਹਨ। ਇਸ ਤੋਂ ਪਹਿਲਾਂ ਸ਼ੰਭੂ, ਖਨੌਰੀ ਸਮੇਤ ਹਰਿਆਣਾ ਅਤੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਦੀਆਂ ਸਾਰੀਆਂ ਸਰਹੱਦਾਂ ਤੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਅੱਜ ਸਵੇਰੇ 6 ਵਜੇ ਤੋਂ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਭਲਕੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਦਾ ਸੱਦਾ ਦਿੱਤਾ ਹੈ। ਇਸ ਦੇ ਲਈ ਦਿੱਲੀ ਚਲੋ ਮਾਰਚ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਤੋਂ 1500 ਤੋਂ 2000 ਦੇ ਕਰੀਬ ਕਿਸਾਨ ਟਰੈਕਟਰ ਟਰਾਲੀਆਂ ਅਤੇ ਹੋਰ ਵਾਹਨਾਂ ਵਿੱਚ ਸਵਾਰ ਹੋ ਕੇ ਰੋਸ ਪ੍ਰਦਰਸ਼ਨ ਕਰਨ ਆ ਰਹੇ ਹਨ। ਹਰਿਆਣਾ ਸਰਕਾਰ ਨੇ ਵੀ ਮਾਰਚ ਨੂੰ ਰੋਕਣ ਲਈ ਸਾਰੇ ਪ੍ਰਬੰਧ ਕਰ ਲਏ ਹਨ। ਸ਼ੰਭੂ, ਖਨੌਰੀ ਸਮੇਤ ਹਰਿਆਣਾ ਅਤੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਦਿੱਲੀ ਪੁਲਿਸ ਵੀ ਹਰਕਤ ਵਿੱਚ ਹੈ। ਇਸ ਸਬੰਧੀ ਦਿੱਲੀ ਪੁਲਿਸ ਵੱਲੋਂ ਸਿੰਘੂ ਬਾਰਡਰ ਤੇ ਰਾਤੋ ਰਾਤ ਤਿਆਰੀਆਂ ਕੀਤੀਆਂ ਗਈਆਂ।
Latest Videos