Farmers Protest: ਕਿਸਾਨ ਜਥੇਬੰਦੀਆਂ ਵੱਲੋਂ ‘ਦਿੱਲੀ ਚਲੋ’ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਬਾਰਡਰ ਸੀਲ, ਇੰਟਰਨੈੱਟ ਠੱਪ

| Edited By: Isha Sharma

Feb 11, 2024 | 4:18 PM

ਹਰਿਆਣਾ ਸਰਕਾਰ ਨੇ ਕਿਸਾਨਾਂ ਦੇ 'ਦਿੱਲੀ ਚਲੋ' ਮਾਰਚ ਦੇ ਐਲਾਨ ਦੇ ਮੱਦੇਨਜ਼ਰ ਕਈ ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਅਤੇ ਸਾਰੀਆਂ ਡੌਂਗਲ ਸੇਵਾਵਾਂ 13 ਫਰਵਰੀ ਤੱਕ ਮੁਅੱਤਲ ਕਰ ਦਿੱਤੀਆਂ ਹਨ। ਦਿੱਲੀ ਨਾਲ ਲੱਗਦੀ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ।

ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਸਮੇਤ 200 ਤੋਂ ਵੱਧ ਕਿਸਾਨ ਜਥੇਬੰਦੀਆਂ ਨੇ 13 ਫਰਵਰੀ ਨੂੰ ਦਿੱਲੀ ਚਲੋ ਮਾਰਚ ਦਾ ਐਲਾਨ ਕੀਤਾ ਹੈ। ਕਿਸਾਨਾਂ ਦੇ ਇਸ ਮਾਰਚ ਦਾ ਮਕਸਦ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਕਰਨਾ ਹੈ। ਇਸ ਮਾਰਚ ਰਾਹੀਂ ਕਿਸਾਨ ਕੇਂਦਰ ਸਰਕਾਰ ਤੋਂ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਲਈ ਕਾਨੂੰਨ ਬਣਾਉਣ ਦੀ ਮੰਗ ਕਰਨਗੇ। ਉਧਰ, ਕਿਸਾਨਾਂ ਦੇ ਦਿੱਲੀ ਚਲੋ ਮਾਰਚ ਦੇ ਐਲਾਨ ਤੋਂ ਬਾਅਦ ਪੁਲੀਸ ਨੇ ਵੀ ਕਮਰ ਕੱਸ ਲਈ ਹੈ। ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਪੁਲਿਸ ਨੇ ਦਿੱਲੀ ਨੂੰ ਆਉਣ ਵਾਲੇ ਸਾਰੇ ਬਾਰਡਰ ਬੰਦ ਕਰ ਦਿੱਤੇ ਹਨ। ਦੇਖੋ ਕਿਸਾਨ ਆਗੂ ਨੇ ਕੀ ਕਿਹਾ ਵੀਡੀਓ ਵਿੱਚ…