Farmer Protest: ਕਿਸਾਨਾਂ ਨੇ ਸ਼ੰਭੂ ਬਾਰਡਰ ਦਾ ਰੇਲਵੇ ਰੂਟ ਕੀਤਾ ਬੰਦ, ਬਾਰਡਰ ਦੇ ਰੇਲਵੇ ਟਰੈਕ ‘ਤੇ ਬੈਠੇ ਕਿਸਾਨ

| Edited By: Ramandeep Singh

| Apr 17, 2024 | 9:21 PM IST

ਕਿਸਾਨ ਆਗੂ ਸਰਕਾਰ ਤੋਂ ਕਿਸਾਨ ਨਵਦੀਪ ਸਿੰਘ ਜਲਬੇੜਾ ਸਮਤੇ 3 ਹੋਰ ਕਿਸਾਨਾਂ ਦੀ ਰਿਹਾਈ ਦੀ ਮੰਗ ਕਰ ਹਹੇ ਹਨ। ਕਿਸਾਨਾਂ ਦੀ ਪੰਜਾਬ ਅਤੇ ਹਰਿਆਣਾਂ ਸਰਕਾਰ ਨਾਲ ਇਸ ਸੰਬੰਧੀ ਮੀਟਿੰਗ ਵੀ ਹੋਈ ਸੀ। ਇਸ ਮੀਟਿੰਗ ਤੋਂ ਬਾਅਦ ਉਨ੍ਹਾਂ ਦੀ ਰਿਹਾਈ ਲਈ ਭੋਰਸਾ ਵੀ ਦਿੱਤਾ ਗਿਆ ਸੀ। ਕਿਸਾਨਾਂ ਨੇ ਸਰਕਾਰ ਨੂੰ 16 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ। ਜਿਸ ਤੋਂ ਬਾਅਦ ਕਿਸਾਨਾਂ ਨੇ ਸਰਕਾਰ ਨੂੰ ਰਿਹਾਅ ਨਹੀਂ ਕੀਤਾ ਜਿਸ ਦੇ ਰੋਸ ਵਜੋਂ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ 'ਤੇ ਧਰਨਾ ਦਿੱਤਾ ਜਾ ਰਿਹਾ ਹੈ।

ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵੱਲੋਂ ਰੇਲਵੇ ਟ੍ਰੈਕ ਜਾਮ ਕਰ ਦਿੱਤੇ ਗਏ ਹਨ। ਨੈਸ਼ਨਲ ਹਾਈਵੇਅ ਨੂੰ ਬੰਦ ਕਰਨ ਤੋਂ ਬਾਅਦ ਕਿਸਾਨ ਹੁਣ ਸ਼ੰਭੂ ਸਰਹੱਦ ਨੇੜੇ ਰੇਲਵੇ ਟਰੈਕ ਤੇ ਧਰਨਾ ਸ਼ੁਰੂ ਕਰ ਦਿੱਤਾ ਹੈ। ਪੁਲਿਸ ਨੇ ਜਦੋਂ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਅਤੇ ਕਿਸਾਨਾਂ ਵਿਚਾਲੇ ਝੜਪ ਹੋ ਗਈ। ਕਿਸਾਨ ਪੁਲਿਸ ਵੱਲੋਂ ਲਗਾਏ ਬੈਰੀਕੇਡ ਤੋੜ ਕੇ ਰੇਲਵੇ ਟਰੈਕ ਤੇ ਬੈਠ ਗਏ।
Published on: Apr 17, 2024 09:21 PM IST