Farmers Protest:ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਟਰੈਕਟਰ-ਟਰਾਲੀਆਂ ਦੀ ਲੰਬੀ ਲਾਈਨਾਂ, ਜਾਣੋ ਅੱਜ ਦੂਜੇ ਦਿਨ ਕੀ ਹੋਵੇਗਾ?
ਸੋਮਵਾਰ ਨੂੰ ਹੋਈ ਬੈਠਕ ਦੌਰਾਨ ਕਿਸਾਨਾਂ ਵੱਲੋਂ ਕੇਂਦਰੀ ਮੰਤਰੀਆਂ ਸਾਹਮਣੇ ਆਪਣੀਆਂ ਮੰਗਾਂ ਰੱਖੀਆਂ ਗਈਆਂ। ਜਿਨ੍ਹਾਂ ਉੱਤੇ ਸਹਿਮਤੀ ਬਣਾਉਣ ਦੀ ਕੋਸਿਸ਼ ਵੀ ਕੀਤੀ ਗਈ, ਪਰ ਅਜਿਹਾ ਹੋ ਨਹੀਂ ਸਕਿਆ। ਇਹ ਬੈਠਕ ਬੇਸਿੱਟਾ ਹੀ ਖਤਮ ਹੋ ਗਈ। ਪਰ ਸਾਨੂੰ ਸਾਰਿਆਂ ਨੂੰ ਇਹ ਜਾਣਨਾ ਜ਼ਰੂਰੀ ਹੈ ਕਿ ਉਹ ਕਿਹੜੀਆਂ ਪ੍ਰਮੁੱਖ ਮੰਗਾਂ ਹਨ ਜਿਨ੍ਹਾਂ ਨੂੰ ਲੈਕੇ ਕਿਸਾਨ ਆਪਣਾ ਅੰਦੋਲਣ ਮੁੜ ਅਰੰਭਣ ਜਾ ਰਹੇ ਹਨ। ਆਓ ਇੱਕ-ਇੱਕ ਕਰਕੇ ਇਹਨਾਂ ਤੇ ਝਾਤ ਪਾਉਂਦੇ ਹਾਂ।
ਕਿਸਾਨਾਂ ਨੇ ਮੁੜ ਦਿੱਲੀ ਡੇਰੇ ਲਗਾਉਣ ਦੀ ਤਿਆਰੀ ਕਰ ਲਈ ਹੈ। ਕਿਸਾਨ ਟਰੈਕਟਰ ਟਰਾਲੀਆਂ ਲੈਕੇ ਦਿੱਲੀ ਦੀਆਂ ਬਰੂਹਾਂ ਤੇ ਪਹੁੰਚ ਚੁੱਕੇ ਹਨ। ਪਰ ਉਸ ਤੋਂ ਪਹਿਲਾਂ ਬੀਤੇ ਦਿਨ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ ਕਿਸਾਨ ਆਗੂਆਂ ਵਿੱਚ ਦੂਜੇ ਗੇੜ ਦੀ ਬੈਠਕ ਵੀ ਹੋਈ, ਪਰ ਇਸ ਵਿੱਚ ਕੋਈ ਨਤੀਜਾ ਨਹੀਂ ਨਿਕਲ ਸਕਿਆ। ਹਾਲਾਂਕਿ ਉਮੀਦ ਜਤਾਈ ਜਾ ਰਹੀ ਹੈ ਕਿ ਕੇਂਦਰ ਸਰਕਾਰ ਕਿਸਾਨਾਂ ਦੀਆਂ ਕੁੱਝ ਮੰਗਾਂ ਨੂੰ ਛੇਤੀ ਹੀ ਪ੍ਰਵਾਨਗੀ ਦੇ ਸਕਦੀ ਹੈ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਸਹਿਮਤੀ ਨਾਲ ਅੰਦੋਲਨ ਨੂੰ ਵਾਪਿਸ ਵੀ ਲਿਆ ਜਾ ਸਕਦਾ ਹੈ।





