Singhu Border: ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਪਰ ਦੁਕਾਨਦਾਰਾਂ ‘ਚ ਡਰ
Farmers Protest: 13 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਦਿੱਲੀ ਚਲੋ ਮਾਰਚ ਤੋਂ ਪਹਿਲਾਂ ਦਿੱਲੀ ਪੁਲਿਸ ਵੱਲੋਂ ਸਿੰਘੂ ਬਾਰਡਰ ਨੂੰ ਇੱਕ ਵਾਰ ਫਿਰ ਸੀਲ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਸੀਮਿੰਟ ਦੇ ਬੈਰੀਕੇਡ ਵੀ ਲਗਾਏ ਗਏ ਹਨ। ਇਸ ਤੋਂ ਪਹਿਲਾਂ ਸ਼ੰਭੂ, ਖਨੌਰੀ ਸਮੇਤ ਹਰਿਆਣਾ ਅਤੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।
ਪੁਲਿਸ ਨੇ ਪੰਜਾਬ ਤੋਂ ਦਿੱਲੀ ਨੂੰ ਆਉਣ ਵਾਲੀਆਂ ਸੜਕਾਂ ‘ਤੇ 6 ਲੇਅਰ ਬੈਰੀਕੇਡ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਜਿਸ ਵਿੱਚ ਕਰੇਨ ਦੀ ਮਦਦ ਨਾਲ ਸੜਕ ਦੇ ਦੋਵੇਂ ਪਾਸੇ ਸੀਮਿੰਟ ਦੇ ਬਲਾਕ ਪਾ ਦਿੱਤੇ ਗਏ। ਇਸ ਦੇ ਨਾਲ ਹੀ ਵੱਡੇ ਕੰਟੇਨਰ ਵੀ ਰੱਖੇ ਗਏ ਹਨ, ਤਾਂ ਜੋ ਪੰਜਾਬ ਤੋਂ ਆਉਣ ਵਾਲੀਆਂ ਟਰੈਕਟਰ ਟਰਾਲੀਆਂ ਦਿੱਲੀ ਵਿੱਚ ਨਾ ਆ ਸਕਣ। ਇਸ ਦੇ ਨਾਲ ਹੀ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲੀਸ ਸੂਤਰਾਂ ਅਨੁਸਾਰ ਸਿੰਘੂ ਸਰਹੱਦ ਤੇ 1 ਹਜ਼ਾਰ ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।
Latest Videos