Singhu Border: ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਪਰ ਦੁਕਾਨਦਾਰਾਂ 'ਚ ਡਰ Punjabi news - TV9 Punjabi

Singhu Border: ਸਿੰਘੂ ਬਾਰਡਰ ‘ਤੇ ਕਿਸਾਨਾਂ ਦੇ ਧਰਨੇ ਤੋਂ ਪਹਿਲਾਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਪਰ ਦੁਕਾਨਦਾਰਾਂ ‘ਚ ਡਰ

Published: 

12 Feb 2024 15:06 PM

Farmers Protest: 13 ਫਰਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਦਿੱਲੀ ਚਲੋ ਮਾਰਚ ਤੋਂ ਪਹਿਲਾਂ ਦਿੱਲੀ ਪੁਲਿਸ ਵੱਲੋਂ ਸਿੰਘੂ ਬਾਰਡਰ ਨੂੰ ਇੱਕ ਵਾਰ ਫਿਰ ਸੀਲ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸਿੰਘੂ ਅਤੇ ਟਿੱਕਰੀ ਸਰਹੱਦ 'ਤੇ ਸੀਮਿੰਟ ਦੇ ਬੈਰੀਕੇਡ ਵੀ ਲਗਾਏ ਗਏ ਹਨ। ਇਸ ਤੋਂ ਪਹਿਲਾਂ ਸ਼ੰਭੂ, ਖਨੌਰੀ ਸਮੇਤ ਹਰਿਆਣਾ ਅਤੇ ਪੰਜਾਬ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ।

Follow Us On

ਪੁਲਿਸ ਨੇ ਪੰਜਾਬ ਤੋਂ ਦਿੱਲੀ ਨੂੰ ਆਉਣ ਵਾਲੀਆਂ ਸੜਕਾਂ ‘ਤੇ 6 ਲੇਅਰ ਬੈਰੀਕੇਡ ਲਗਾਉਣੇ ਸ਼ੁਰੂ ਕਰ ਦਿੱਤੇ ਹਨ। ਜਿਸ ਵਿੱਚ ਕਰੇਨ ਦੀ ਮਦਦ ਨਾਲ ਸੜਕ ਦੇ ਦੋਵੇਂ ਪਾਸੇ ਸੀਮਿੰਟ ਦੇ ਬਲਾਕ ਪਾ ਦਿੱਤੇ ਗਏ। ਇਸ ਦੇ ਨਾਲ ਹੀ ਵੱਡੇ ਕੰਟੇਨਰ ਵੀ ਰੱਖੇ ਗਏ ਹਨ, ਤਾਂ ਜੋ ਪੰਜਾਬ ਤੋਂ ਆਉਣ ਵਾਲੀਆਂ ਟਰੈਕਟਰ ਟਰਾਲੀਆਂ ਦਿੱਲੀ ਵਿੱਚ ਨਾ ਆ ਸਕਣ। ਇਸ ਦੇ ਨਾਲ ਹੀ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਪੁਲੀਸ ਸੂਤਰਾਂ ਅਨੁਸਾਰ ਸਿੰਘੂ ਸਰਹੱਦ ਤੇ 1 ਹਜ਼ਾਰ ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਜਾਣਗੇ।

Tags :
Exit mobile version