ਪੰਜਾਬ ਵਿੱਚ ਜ਼ੀਰਾ ਸ਼ਰਾਬ ਦੀ ਫੈਕਟਰੀ ਤੇ ਪੱਕੇ ਮੋਰਚੇ ਤੇ ਬੈਠੇ ਕਿਸਾਨ,ਫੈਕਟਰੀ ਨੂੰ ਬੰਦ ਕਰਵਾਉਣ ਦੀ ਰੱਖੀ ਮੰਗ
Published: 12 Jan 2023 19:22:PM
ਪੰਜਾਬ ਦੇ ਫ਼ਿਰੋਜ਼ਪੁਰ ਵਿੱਚ ਕਿਸਾਨਾਂ ਦਾ ਧਰਨਾ ਜਾਰੀ ਹੈ। ਪਿੰਡ ਮਨਸੂਰਵਾਲਾ ਵਿੱਚ ਮੰਗਲਵਾਰ ਨੂੰ ਕਿਸਾਨਾਂ ਦਾ ਹਿੰਸਕ ਪ੍ਰਦਰਸ਼ਨ। ਜਦੋਂ ਪੁਲੀਸ ਨੇ ਪੁਲੀਸ ਬੈਰੀਕੇਡ ਲਾ ਕੇ ਪਾਬੰਦੀਸ਼ੁਦਾ ਖੇਤਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਤੇ ਲਾਠੀਆਂ ਨਾਲ ਹਮਲਾ ਕਰ ਦਿੱਤਾ। ਇਸ ਘਟਨਾ ਵਿੱਚ ਪੰਜ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ।ਪੰਜਾਬ ਦੇ ਜੀਰਾ ‘ਚ ਸਥਿਤ ਸ਼ਰਾਬ ਫੈਕਟਰੀ ਅੱਗੇ ਕਿਸਾਨਾਂ ਦਾ ਧਰਨਾ ਚੁੱਕਣ ਲਈ ਪੁਲਸ-ਪ੍ਰਸ਼ਾਸਨ ਕੋਸ਼ਿਸ਼ ਕਰ ਰਿਹਾ ਹੈ। ਇਸ ਦੇ ਲਈ ਸਰਕਾਰ ਨੇ 44 ਸੀਨੀਅਰ ਪੁਲਿਸ ਅਧਿਕਾਰੀਆਂ ਦੀ ਡਿਊਟੀ ਲਗਾਈ ਹੈ। 7-7 ਐਂਬੂਲੈਂਸਾਂ ਅਤੇ ਜੇਸੀਬੀ ਮਸ਼ੀਨਾਂ ਵੀ ਮੰਗਵਾਈਆਂ ਗਈਆਂ ਹਨ।ਇਸ ਕਾਰਵਾਈ ਦੌਰਾਨ ਕਿਸਾਨਾਂ ਅਤੇ ਪੁਲੀਸ ਵਿਚਾਲੇ ਝੜਪ ਵੀ ਹੋਈ। ਫਿਲਹਾਲ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਸਥਿਤੀ ਨੂੰ ਕਾਬੂ ਹੇਠ ਰੱਖਣ ਲਈ ਪੁਲੀਸ ਅਧਿਕਾਰੀ ਧਰਨਾਕਾਰੀ ਕਿਸਾਨਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।