ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਬੈਠੇ ਕਿਸਾਨ, ਕਿਵੇਂ ਕੱਢਿਆ ਜਾਵੇਗਾ ਹੱਲ ਪੰਧੇਰ ਨੇ ਦੱਸਿਆ

| Edited By: Isha Sharma

Dec 17, 2024 | 6:28 PM IST

ਸਰਵਨ ਸਿੰਘ ਪੰਧੇਰ ਨੇ ਅੱਗੇ ਕਿਹਾ ਕਿ ਜੋ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਕਿਸਾਨਾਂ ਨੂੰ ਕਿਸੇ ਟਾਈਮ ਤਾਲੀਬਾਨ ਕਹਿੰਦਾ ਸੀ, ਹੁਣ ਖੁਦ ਕਿਸਾਨਾਂ ਦੀ ਮਦਦ ਕਰਨ ਲਈ ਕਹਿ ਰਿਹਾ ਹੈ। ਉਹਨਾਂ ਕਿਹਾ ਕਿ ਰਵਨੀਤ ਬਿੱਟੂ ਖੁਦ ਆਪਣੀ ਗੱਲ ਤੇ ਕਾਇਮ ਨਹੀਂ ਰਹਿੰਦੇ।

ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਜਥੇਬੰਦੀ ਵੱਲੋਂ ਸ਼ੰਬੂ ਤੇ ਖਨੌਰੀ ਬਾਰਡਰ ਤੇ 309 ਦਿਨ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ 22 ਦਿਨਾਂ ਤੋਂ ਮਰਨ ਵਰਤ ਤੇ ਬੈਠ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ। ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਇਸ ਤੇ ਚੁੱਪੀ ਧਾਰੀ ਹੋਈ ਹੈ। ਜਿਸ ਨੂੰ ਲੈ ਕੇ ਅੱਜ ਕਿਸਾਨ ਆਗੂ ਸਰਵਨ ਸਿੰਘ ਭੰਧੇਰ ਵੱਲੋਂ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ ਹੈ।ਇਸ ਦੌਰਾਨ ਉਹਨਾਂ ਨੇ ਕਿਹਾ ਕਿ ਅਸੀਂ ਪਿਛਲੇ 309 ਦਿਨਾਂ ਤੋਂ ਸੰਘਰਸ਼ ਲੜ ਰਹੇ ਹਾਂ ਅਤੇ ਜਗਜੀਤ ਸਿੰਘ ਡਲੇਵਾਲ ਵੀ ਮਰਨ ਵਰਤ ਤੇ ਬੈਠੇ ਹੋਏ ਹਨ। ਸੱਤਾਧਾਰੀ ਅਤੇ ਵਿਰੋਧੀ ਧਿਰ ਪਾਰਟੀਆਂ ਵੀ ਇਸ ਦਾ ਮੁੱਦਾ ਨਹੀਂ ਚੁੱਕ ਰਹੀਆਂ ਹਨ। ਜਗਜੀਤ ਸਿੰਘ ਡੱਲੇਵਾਲ ਦੀ ਚਿੰਤਾ ਕਿਸੇ ਨੂੰ ਨਹੀਂ ਹੈ। ਅਸੀਂ ਪੰਜਾਬ ਦੇ ਗਾਇਕਾਂ, ਸਿੱਖ ਧਰਮ ਦੇ ਰਾਗੀ-ਢਾਡੀ ਕਮਿਸ਼ਨਰ ਨੂੰ ਅਪੀਲ ਕਰਦੇ ਹਾਂ ਕਿ ਸਭ ਇੱਕ ਪਲੇਟਫਾਰਮ ਤੇ ਆ ਕੇ ਕਿਸਾਨੀ ਅੰਦੋਲਨ ਨੂੰ ਮਦਦ ਕਰਨ।