ਸ਼ੰਭੂ ਬਾਰਡਰ ‘ਤੇ ਬੈਠੇ ਕਿਸਾਨਾਂ ਨੇ ਰਣਨੀਤੀ ਬਦਲੀ…ਹੁਣ ਕਰ ਰਹੇ ਹਨ ਇਹ ਤਿਆਰੀਆਂ
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ 18 ਤੱਕ ਕੋਈ ਵੀ ਜੱਥਾ ਦਿੱਲੀ ਵੱਲ ਕੂਚ ਨਹੀਂ ਕਰੇਗਾ। ਦਿੱਲੀ ਕੂਚ ਕਰਨ ਵਾਲੇ ਅਗਲੇ ਜੱਥੇ ਵਿੱਚ ਹਰਿਆਣਾ ਦੇ ਕਿਸਾਨ ਵੀ ਸ਼ਾਮਿਲ ਹੋਣਗੇ। ਕਿਸਾਨਾਂ ਨੇ 14 ਦਸੰਬਰ (ਅੱਜ) ਨੂੰ ਦਿੱਲੀ ਵੱਲ ਕੂਚ ਕਰਨ ਦੀ ਕੋਸ਼ਿਸ ਕੀਤੀ ਸੀ ਪਰ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਇਹ ਕੋਸ਼ਿਸ਼ ਅਸਫ਼ਲ ਹੋ ਗਈ।
ਸ਼ੰਭੂ ਬਾਰਡਰ ਤੇ ਦਿੱਲੀ ਕੂਚ ਕਰ ਰਹੇ ਕਿਸਾਨਾਂ ਤੇ ਹੰਝੂ ਗੈਸ ਦੇ ਗੋਲੇ ਸੁਣੇ ਜਾਣ ਤੋਂ ਬਾਅਦ ਕਿਸਾਨਾਂ ਨੇ ਅੰਦੋਲਨ ਨੂੰ ਹੋਰ ਤਿੱਖਾ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਵਿੱਚ ਦੁਪਿਹਰ 12 ਵਜੇ ਤੋਂ 3 ਵਜੇ ਤੱਕ ਰੇਲਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਹ ਰੇਲ ਰੋਕੋ ਅੰਦੋਲਨ 18 ਦਸੰਬਰ ਨੂੰ ਹੋਵੇਗਾ। ਉਸ ਤੋਂ ਪਹਿਲਾਂ 16 ਦਸੰਬਰ ਨੂੰ ਪੰਜਾਬ ਤੋਂ ਇਲਾਵਾ ਪੂਰੇ ਦੇਸ਼ ਭਰ ਵਿੱਚ ਟਰੈਕਟਰ ਮਾਰਚ ਕੱਢੇ ਜਾਣਗੇ। ਇਸ ਤੋਂ ਬਾਅਦ ਕਿਸਾਨ ਪੰਜਾਬ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।
Latest Videos