ਪੰਜਾਬ ‘ਚ ਕਿਸਾਨਾਂ ਦਾ ਧਰਨਾ, ਕੀ ਹੈ ਵਜ੍ਹਾ? ਜਾਣੋ….

| Edited By: Kusum Chopra

| Aug 22, 2023 | 6:33 PM IST

ਜਿਸ ਹਸਪਤਾਲ ਵਿਚ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਸੀ, ਡਾਕਟਰ ਨੇ ਕਿਸਾਨਾਂ ਦੇ ਨਾਲ-ਨਾਲ ਪੁਲਿਸ ਵਾਲਿਆਂ ਦੇ ਵੀ ਜ਼ਖਮੀ ਹੋਣ ਦੀ ਪੁਸ਼ਟੀ ਕੀਤੀ ਹੈ। ਡਾਕਟਰ ਮੁਤਾਬਕ ਇਕ ਪੁਲਿਸ ਅਧਿਕਾਰੀ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇਸ ਦੇ ਨਾਲ ਹੀ ਡਾਕਟਰ ਨੇ ਕਾਲੇ ਕਮਾਂਡੋ ਦੇ ਜ਼ਖਮੀ ਹੋਣ ਬਾਰੇ ਦੱਸਿਆ। ਪ੍ਰੀਤਮ ਸਿੰਘ ਤੋਂ ਇਲਾਵਾ ਇੱਕ ਹੋਰ ਕਿਸਾਨ ਦਾਖਿਲ ਹੋਇਆ।

ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਧਰਨਾ ਦੇਣਾ ਸੀ ਪਰ ਇਸ ਤੋਂ ਇੱਕ ਦਿਨ ਪਹਿਲਾਂ ਸੰਗਰੂਰ ਵਿੱਚ ਕਿਸਾਨਾਂ ਤੇ ਪੁਲੀਸ ਵਿਚਾਲੇ ਝੜਪ ਹੋ ਗਈ ਸੀ,ਜਿਸ ਕਾਰਨ ਇੱਕ 60 ਸਾਲਾ ਬਜ਼ੁਰਗ ਕਿਸਾਨ ਦੀ ਮੌਤ ਹੋ ਗਈ। ਇਸ ਘਟਨਾ ਵਿੱਚ ਔਰਤਾਂ ਸਮੇਤ ਕਈ ਕਿਸਾਨਾਂ ਦੇ ਵੀ ਗੰਭੀਰ ਜ਼ਖਮੀ ਹੋਣ ਦੀ ਖਬਰ ਹੈ। ਜਦਕਿ ਪੰਜਾਬ ਪੁਲਿਸ ਦੇ ਇੱਕ ਇੰਸਪੈਕਟਰ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਕਿਸਾਨ ਯੂਨੀਅਨ ਦੇ ਇੱਕ ਮੈਂਬਰ ਦਾ ਕਹਿਣਾ ਹੈ ਕਿ ਪੁਲਿਸ ਦਾ ਕੋਈ ਵੀ ਮੁਲਾਜ਼ਮ ਜ਼ਖਮੀ ਨਹੀਂ ਹੋਇਆ ਹੈ, ਸਿਰਫ ਕਿਸਾਨ ਹੀ ਹਨ।
Published on: Aug 22, 2023 06:09 PM IST